*ਬਰਸਾਤ ਕਾਰਨ ਗਰੀਬ ਪਰਿਵਾਰ ਦੀ ਡਿੱਗੀ ਛੱਤ; ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ*

0
23

ਸਰਦੂਲਗੜ੍ਹ/ਮਾਨਸਾ, 01 ਸਤੰਬਰ:  (ਸਾਰਾ ਯਹਾਂ/ਮੁੱਖ ਸੰਪਾਦਕ)

          ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਹਲਕਾ ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ ਦੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਬਲਜੀਤ ਸਿੰਘ ਅਤੇ ਉਸ ਦੇ ਭਤੀਜੇ ਰਨਜੋਤ ਸਿੰਘ ਦੀ ਮੌਤ ਹੋ ਗਈ, ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੰਜਾਬ ਸਰਕਾਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਕਰਨਗੇ।

          ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਸ ਕੁਦਤਰੀ ਆਫ਼ਤ ਵਿਚ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਜ਼ਰੂਰਤ ਹੈ ਅਤੇ ਮੁਸੀਬਤ ਵਿਚ ਇਕ ਦੂਜੇ ਦੀ ਮਦਦ ਕਰਨ ਲਈ ਅੱਗੇ ਆਉਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਹਲਕੇ ਦੀਆਂ ਗਰਾਮ ਪੰਚਾਇਤਾਂ ਨੂੰ ਕਿਹਾ ਕਿ ਜਿੰਨ੍ਹਾਂ ਪਰਿਵਾਰਾਂ ਦੇ ਮਕਾਨ ਕੱਚੇ ਹਨ ਜਾਂ ਜਿੰਨ੍ਹਾਂ ਮਕਾਨਾਂ ਦੇ ਡਿੱਗਣ ਦਾ ਖਦਸ਼ਾ ਹੈ, ਉਨ੍ਹਾਂ ਨੂੰ ਪਿੰਡ ਵਿਚ ਕਿਸੇ ਸਾਂਝੀ ਥਾਂ/ਪੰਚਾਇਤ ਘਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਜਾਂ ਹੋਰ ਕਿਸੇ ਵੀ ਯੋਗ ਤੇ ਸੁਰੱਖਿਅਤ ਥਾਂ ‘ਤੇ ਜਾਣ ਦੀ ਅਪੀਲ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।

          ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇੰਨ੍ਹਾਂ ਭਾਰੀ ਬਰਸਾਤ ਦੇ ਦਿਨਾਂ ਜਾਂ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਪ੍ਰਕਾਰ ਦੀ ਸਥਿਤੀ ਵਿਚ ਹਲਕੇ ਦੇ ਲੋਕਾਂ ਦੀ ਮਦਦ ਕਰਨ ਲਈ ਉਨ੍ਹਾਂ ਦੀ ਟੀਮ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਜਾਂ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here