

ਫਗਵਾੜਾ (ਸਾਰਾ ਯਹਾਂਸ਼ਿਵ ਕੌੜਾ): ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 457ਵਾਂ ਫਰੀ ਕੈਂਪ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬਾਹੜਾ ਹਸਪਤਾਲ ਚਾਚੋਕੀ ਦੇ ਸੰਚਾਲਕ ਸਰੂਪ ਸਿੰਘ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਰੋਟੇਰੀਅਨ ਸਤਪਾਲ ਸੇਠੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮਹਿਮਾਨ ਨੇ ਕੈਂਪ ਦੀ ਆਰੰਭਤਾ ਕਰਵਾਉਂਦੇ ਹੋਏ 4 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ। ਉਹਨਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਲੋੜਵੰਦਾਂ ਦੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਪੂਰੀ ਕੀਤੀ ਗਈ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਅਗਸਤ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਰੂਪ ਲਾਲ, ਗੁਲਸ਼ਨ ਕਪੂਰ, ਸੁਧਾ ਬੇਦੀ, ਗੁਲਾਬ ਸਿੰਘ ਠਾਕੁਰ, ਵੀ.ਐਮ. ਸ਼ਰਮਾ, ਕਮਲਜੀਤ ਕੌਰ, ਰਮਨ ਨਹਿਰਾ, ਮੁਕੇਸ਼ ਦੁੱਗਲ ਆਦਿ ਹਾਜਰ ਸਨ।























