*ਬਾਗਬਾਨੀ ਵਿਭਾਗ ਵੱਲੋਂ ਸਰਦ ਰੁੱਤ ਦੀਆਂ ਸਬਜੀ ਬੀਜ ਕਿੱਟਾਂ ਜਾਰੀ*

0
34

ਮਾਨਸਾ, 23 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ) 

          ਬਾਗਬਾਨੀ ਵਿਭਾਗ ਮਾਨਸਾ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟ ਦਫ਼ਤਰ ਸਹਾਇਕ ਡਾਇਰੈਕਟਰ ਬਾਗ਼ਬਾਨੀ ਮਾਨਸਾ ਵਿਖੇ ਜਾਰੀ ਕੀਤੀ ਗਈ।

ਸਹਾਇਕ ਡਾਇਰੈਕਟਰ ਬਾਗ਼ਬਾਨੀ, ਬਲਬੀਰ ਸਿੰਘ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰਿਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਕ ਦੇ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਲਈ ਪ੍ਰਤੀ ਦਿਨ 300 ਗ੍ਰਾਮ ਤਾਜ਼ਾ ਸਬਜ਼ੀਆਂ, ਜਿਸ ਵਿਚ 120 ਗ੍ਰਾਮ ਹਰੇ ਪੱਤੇ ਵਾਲੀਆਂ ਸਬਜੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜੀਆਂ ਅਤੇ 90 ਗ੍ਰਾਮ ਹੋਰ ਸਬਜੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ। ਘਰੇਲੂ ਬਗੀਚੀ ਲਗਾ ਕੇ ਅਸੀਂ ਘਰ ਲਈ ਲੋੜੀਦੀ ਸਬਜ਼ੀ ਅਤੇ ਜ਼ਹਿਰ ਰਹਿਤ ਸਬਜ਼ੀਆਂ ਪੈਦਾ ਕਰ ਸਕਦੇ ਹਾਂ। ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪੋਟੀਨ ਅਤੇ ਹੇਰ ਲੇੜੀਦੇਂ ਖੁਰਾਕੀ ਤੱਤ ਮੌਜੂਦ ਹੋਣ ਦਾ ਸੇਵਨ ਕਰਨਾ ਬਹੁਤ ਹੀ ਜ਼ਰੂਰੀ ਹੈ।

ਬਾਗਬਾਨੀ ਵਿਕਾਸ ਅਫ਼ਸਰ, ਪਰਮੇਸ਼ਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਨੂੰ 2400 ਸਬਜੀ ਬੀਜ ਕਿੱਟਾਂ ਪ੍ਰਾਪਤ ਹੋ ਚੁੱਕੀਆਂ ਹਨ। ਇਸ ਕਿੱਟ ਅੰਦਰ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆ, ਬਰੋਕਲੀ, ਚੀਨੀ ਸਰ੍ਹੋਂ ਦੇ ਬੀਜ ਹਨ। ਇੰਨ੍ਹਾਂ ਬੀਜਾਂ ਨੂੰ ਇਸ ਕਿੱਟ ਦੇ ਅੰਦਰ ਦੱਸੀ ਗਈ ਵਿਉਂਤਬੰਦੀ ਨਾਲ ਹੀ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ/ਆਮ ਜਨਤਾ ਇਹ ਬੀਜ ਕਿੱਟਾਂ ਦਫ਼ਤਰ ਸਹਾਇਕ ਡਾਇਰੈਕਟਰ ਬਾਗ਼ਬਾਨੀ, ਪੀ.ਡਲਬਯੂ.ਡੀ ਕੰਪਲੈਕਸ, ਤਿੰਨਕੋਨੀ ਮਾਨਸਾ, ਦਫ਼ਤਰ ਬਾਗ਼ਬਾਨੀ ਵਿਕਾਸ ਅਫ਼ਸਰ, ਸਰਦੂਲਗੜ੍ਹ ਨੇੜੇ ਦਾਣਾ ਮੰਡੀ ਅਤੇ ਦਫ਼ਤਰ ਬਾਗ਼ਬਾਨੀ ਵਿਕਾਸ ਅਫ਼ਸਰ, ਬੁਢਲਾਡਾ ਨੇੜੇ ਆਈ.ਟੀ.ਆਈ ਤੋ ਕਿਸੇ ਵੀ ਦਫ਼ਤਰੀ ਕੰਮਕਾਜ ਵਾਲੇ ਦਿਨ ਪ੍ਰਤੀ ਕਿੱਟ 80/- ਰੁਪੈ ਦੇ ਹਿਸਾਬ ਨਾਲ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਸ੍ਰੀ ਗਿਆਨ ਪ੍ਰਕਾਸ਼ ਸੀਨੀਅਰ ਸਹਾਇਕ, ਸ੍ਰੀ ਅੰਮ੍ਰਿਤਪਾਲ ਸਿੰਘ ਕਲਰਕ, ਸ੍ਰੀ ਸੰਦੀਪ ਸਿੰਘ ਬਾਗਬਾਨੀ ਉੱਪ ਨਿਰੀਖਕ ਅਤੇ ਸ੍ਰੀ ਕਮਲਦੀਪ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here