ਬਾਲ ਭਲਾਈ ਕਮੇਟੀ ਮਾਨਸਾ ਦੀ ਤਿਮਾਹੀ ਰੀਵਿਊ ਮੀਟਿੰਗ ਹੋਈ

0
56

ਮਾਨਸਾ, 24 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) :ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 27 (8) ਅਨੁਸਾਰ ਬਾਲ ਭਲਾਈ ਕਮੇਟੀ ਮਾਨਸਾ ਦੀ ਤਿਮਾਹੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ।
    ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਬਾਲ ਸੁਰੱਖਿਆ ਇਕ ਅਹਿਮ ਮੁੱਦਾ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਸਾਨੂੰ ਸਾਰਿਆਂ ਨੂੰ ਹੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੋਣ ਦੀ ਜਰੂਰਤ ਹੈ।ਉਨ੍ਹਾਂ ਸੁਨੇਹਾ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਵਿਚ ਕਿਸੇ ਵੀ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਬਾਲ ਭਲਾਈ ਕਮੇਟੀ ਦੇ ਦਫ਼ਤਰ ਬੱਚਤ ਭਵਨ ਵਿਖੇ ਅਤੇ ਚਾਈਲਡ ਹੈਲਪਲਾਈਨ ਨੰਬਰ 1098 ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਚਾਈਲਡ ਹੈਲਪਲਾਈਨ ਰਾਹੀਂ ਮੌਕੇ ਤੇ ਹੀ ਬੱਚੇ ਦੀ ਸਹਾਇਤਾ ਕੀਤੀ ਜਾਂਦੀ ਹੈ।ਉਨ੍ਹਾਂ ਬਾਲ ਸੁਰੱਖਿਆ ਸਬੰਧੀ ਬਾਲ ਭਲਾਈ ਕਮੇਟੀ ਅਤੇ ਚਾਈਲਡ ਹੈਲਪਲਾਈਨ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ।
    ਮੀਟਿੰਗ ਦੌਰਾਨ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ. ਬਾਬੂ ਸਿੰਘ ਮਾਨ ਨੇ ਦੱਸਿਆ ਕਿ ਇਸ ਤਿਮਾਹੀ ਦੌਰਾਨ ਬਾਲ ਵਿਆਹ, ਬਾਲ ਮਜ਼ਦੂਰੀ, ਯੌਨ ਸ਼ੋਸ਼ਣ, ਬਾਲ ਭਿੱਖਿਆ, ਬੱਚਿਆਂ ਨਾਲ ਕੁੱਟਮਾਰ ਅਤੇ ਸਹਾਇਤਾ ਸਬੰਧੀ ਕੇਸ ਆਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰਦੇ ਹੋਏ 3 ਬੱਚਿਆਂ ਨੂੰ ਚਿਲਡਰਨ ਹੋਮ ਵਿਖੇ ਭੇਜਿਆ ਗਿਆ ਅਤੇ ਬਾਕੀ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਦੇ ਸਪੁਰਦ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਯੌਨ ਸ਼ੋਸ਼ਣ ਤੋਂ ਪੀੜਤ ਬੱਚਿਆਂ ਨੂੰ ਕਾਊਂਸਲਿੰਗ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ
        ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਅਜੈ ਤਾਇਲ ਨੇ ਦੱਸਿਆ ਕਿ ਦਫ਼ਤਰ ਵੱਲੋਂ ਬੱਚਿਆਂ ਦੇ ਅਧਿਕਾਰ, ਬਾਲ ਵਿਆਹ, ਪੋਕਸੋ, ਬਾਲ ਮਜ਼ਦੂਰੀ, ਬਾਲ ਭਿੱਖਿਆ ਸਬੰਧੀ 58 ਕੈਂਪ ਵੱਖ—ਵੱਖ ਸਕੂਲਾਂ ਵਿਚ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਕਾਨੂੰਨ ਨਾਲ ਟਕਰਾਅ ਵਾਲੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸ਼ੋਸ਼ਲ ਇਨਵੈਸਟੀਗੇਸ਼ਨ ਰਿਪੋਰਟ ਤਿਆਰ ਕੀਤੀ ਗਈ ਅਤੇ ਤਿੰਨ ਬੱਚਿਆਂ ਦੀ ਕਮਿਊਨਿਟੀ ਸਰਵਿਸ ਲਗਵਾਈ ਗਈ। ਉਨ੍ਹਾਂ ਦੱਸਿਆ ਕਿ ਬੱਚਾ ਗੋਦ ਲੈਣ ਦੇ ਚਾਹਵਾਨ ਵੀ ਇਸ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਬੱਚਾ ਗੋਦ ਲੈਣ ਲਈ ਇਸ ਦਫ਼ਤਰ ਵੱਲੋਂ ਲੀਗਲ ਪ੍ਰੋਸੈਸ ਮੁਹੱਈਆ ਕਰਵਾਇਆ ਜਾਂਦਾ ਹੈ।ਇਸ ਦੇ ਨਾਲ ਹੀ ਪ੍ਰੋਟੈਕਸ਼ਨ ਅਫ਼ਸਰ ਸ੍ਰੀਮਤੀ ਨਤੀਸ਼ ਅੱਤਰੀ ਨੇ ਦੱਸਿਆ ਕਿ ਇਕ ਗੁੰਮ ਹੋਈ ਬੱਚੀ ਨੂੰ ਭੀਖੀ ਪੁਲਿਸ ਦੀ ਸਹਾਇਤਾ ਨਾਲ ਆਸਾਮ ਵਿਖੇ ਉਸ ਦੇ ਮਾਤਾ ਪਿਤਾ ਕੋਲ ਪਹੁੰਚਾਇਆ ਗਿਆ ਹੈ।
    ਇਸ ਮੌਕੇ ਬਾਲ ਭਲਾਈ ਕਮੇਟੀ ਮੈਂਬਰ ਅੰਜਨਾ ਗਰਗ, ਬਲਦੇਵ ਰਾਜ ਕੱਕੜ, ਅਨੀਤਾ ਸਿੰਗਲਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here