

ਸਰਦੂਲਗੜ੍ਹ 22 ਜੂਨ (ਸਾਰਾ ਯਹਾ ,(BPS):ਮਾਨਸਾ ਜ਼ਿਲ੍ਹੇ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਬਿਕਰਮ ਮੋਫਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਨ ਅੱਕਾਂਵਾਲੀ ਵਿਸ਼ੇਸ਼ ਤੌਰ ਤੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਮਿਲੇ। ਬਿਕਰਮ ਮੋਫਰ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਰਾਹੁਲ ਗਾਂਧੀ ਨੂੰ ਜਿੱਥੇ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਦਿੱਤੀ ਉੱਥੇ ਮਾਨਸਾ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਨੌਜਵਾਨਾਂ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਖੁੱਲ੍ਹ ਕੇ ਵਿਚਾਰ- ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਹਲਕਾ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ਦੇਣਗੇ ਤਾਂ ਕਿ ਨੌਜਵਾਨ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਸਕਣ ਅਤੇ ਸਮਾਜ ਨੂੰ ਉੱਪਰ ਚੁੱਕਣ ਵਿੱਚ ਆਪਣਾ ਰੋਲ ਅਦਾ ਕਰ ਸਕਣ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਖੇਡਣ ਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਲੋਕ ਭਲਾਈ ਦੀਆਂ ਸਕੀਮਾਂ ਹਰ ਲੋੜਵੰਦ ਤੱਕ ਪਹੁੰਚਦੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਹਲਕੇ ਦੇ ਵੋਟਰਾਂ ਖਾਸ ਕਰਕੇ ਨੌਜਵਾਨਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਹਲਕੇ ਅਤੇ ਜ਼ਿਲ੍ਹੇ ਵਿੱਚੋਂ ਕਾਂਗਰਸ ਦਾ ਵੋਟ ਬੈਂਕ ਵਧਾਉਣ ਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।























