*ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕਰਨ ਲਈ ਵਿਸ਼ੇਸ਼ ਕੈਂਪ ਜਾਰੀ: ਵਿਧਾਇਕ ਮਾਨਸ਼ਾਹੀਆ*

0
91
  • ਪੀ.ਐਸ.ਪੀ.ਸੀ.ਐਲ ਦੀਆਂ ਟੀਮਾਂ ਬਿਨੈਕਾਰਾਂ ਦੇ ਫਾਰਮ ਲੈਣ ਵਿੱਚ ਜੁਟੀਆਂ
  • 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਖਪਤਕਾਰਾਂ ਨੂੰ ਵੱਡੀ ਰਾਹਤ

ਮਾਨਸਾ, 23 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਮਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਸ੍ਰੀ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕਰ ਦਿੱਤਾ ਹੈ ਅਤੇ ਬਕਾਇਆ ਮੁਆਫ਼ ਕਰਨ ਦੀ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਪਿੰਡ ਅਤੇ ਸ਼ਹਿਰ ਪੱਧਰ ਉੱਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ


ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੀ.ਐਸ.ਪੀ.ਸੀ.ਐਲ. ਵੱਲੋਂ ਹੁਣ ਤੱਕ ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਦੀਆਂ ਟੀਮਾਂ ਯੋਗ ਬਿਨੈਕਾਰਾਂ ਤੋਂ ਫਾਰਮ ਪ੍ਰਾਪਤ ਕਰਨ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ
ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਐਸਡੀਓ ਮਾਨਸਾ ਸ਼ਹਿਰ ਇੰਜ: ਅੰਮ੍ਰਿਤ ਪਾਲ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਕੈਂਪ ਜਾਰੀ ਹਨ ਅਤੇ ਬਿਨੈਕਾਰਾਂ ਨੂੰ ਬਣਦਾ ਲਾਭ ਮੁਹੱਈਆ ਕਰਵਾਉਣ ਲਈ ਵਿਭਾਗੀ ਕਾਰਵਾਈ ਵੀ ਨਾਲੋ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here