*ਬਿਨਾਂ ਕਿਸੇ ਲਾਲਚ ਅਤੇ ਦਬਾਅ ਦੇ ਆਪਣੇ ਵੋਟ ਦੀ ਵਰਤੋਂ ਕਰਨ ਵੋਟਰ-ਐੱਸ.ਡੀ.ਐੱਮ. ਹਰਜਿੰਦਰ ਜੱਸਲ*

0
38

ਮਾਨਸਾ/ਸਰਦੂਲਗੜ੍ਹ, 25 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ) : ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਰਦੂਲਗੜ੍ਹ ਸ੍ਰੀ ਹਰਜਿੰਦਰ ਸਿੰਘ ਜੱਸਲ, ਪੀ.ਸੀ.ਐਸ. ਦੀ ਰਹਿਨੁਮਾਈ ਹੇਠ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਸਰਦੂਲਗੜ੍ਹ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਅਤੇ ਹਾਜ਼ਰ ਨਾਗਰਿਕਾਂ ਨੂੰ ਲੋਕਤੰਤਰ ਵਿੱਚ ਅਟੱਲ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਨਿਡਰ ਹੋ ਕੇ, ਧਰਮ, ਨਸਲ, ਜਾਤੀ, ਸਮੁਦਾਇ, ਭਾਸ਼ਾ ਜਾਂ ਕਿਸੇ ਵੀ ਤਰ੍ਹਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ  ਮੱਤ ਅਧਿਕਾਰ ਦੀ ਵਰਤੋਂ ਕਰੇ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਏ।
ਇਸ ਮੌਕੇ ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਭਰੇ ਗਏ।

LEAVE A REPLY

Please enter your comment!
Please enter your name here