ਬਿਨ੍ਹਾਂ ਕਿਸੇ ਲਾਲਚ ਅਤੇ ਭੈਅ ਦੇ ਕਰਨੀ ਚਾਹੀਦੀ ਹੈ ਵੋਟ ਦੇ ਅਧਿਕਾਰ ਦੀ ਵਰਤੋਂ : ਐਸ.ਡੀ.ਐਮ.

0
23

ਮਾਨਸਾ, 4 ਅਪ੍ਰੈਲ ਸਾਰਾ ਯਹਾ ,(ਬਲਜੀਤ ਸ਼ਰਮਾ ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾ-2019 ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਅੱਜ ਸਬ-ਡਵੀਜ਼ਨ ਸਰਦੂਲਗੜ੍ਹ ਵਿਖੇ ਈ.ਵੀ.ਐਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਰਦੂਲਗੜ੍ਹ ਦੇ ਪੰਜਾਬੀ ਯੁਨੀਵਰਸਿਟੀ ਕਾਲਜ ਵਿਖੇ ਕਰਵਾਏ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਐਨ.ਐਸ.ਐਸ. ਵਲੰਟੀਅਰ, ਐਨ.ਸੀ.ਸੀ. ਕੈਡੇਟਿਸ, ਭਾਰਤ ਸਕਾਊਟਸ, ਆਂਗਣਵਾੜੀ ਵਰਕਰ ਅਤੇ ਸੈਕਟਰ ਅਧਿਕਾਰੀਆਂ ਨੇ ਭਾਗ ਲਿ

ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਈ.ਵੀ.ਐਮ. ਮਸ਼ੀਨਾਂ ਅਤੇ ਇਨ੍ਹਾਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਇਸਤੇਮਾਲ ਸਬੰਧੀ ਜ਼ਰੂਰ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਡਾ ਸਭਨਾਂ ਦਾ ਫਰਜ਼ ਹੈ ਕਿ ਅਸੀਂ ਬਿਨ੍ਹਾਂ ਕਿਸੇ ਲਾਲਚ, ਭੈਅ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰੀਏ।

ਇਸ ਤੋਂ ਇਲਾਵਾ ਝੁਨੀਰ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਵਿਖੇ ਵੀ ਸਵੀਪ ਗਤੀਵਿਧੀ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿੱਥੇ ਮੌਜੂਦਾ ਨੂੰ ਈ.ਵੀ.ਐਮ. ਮਸ਼ੀਨਾਂ ਅਤੇ ਵੋਟ ਦੇ ਅਧਿਕਾਰ ਦੇ ਸੁਚੱਜੇ ਇਸਤੇਮਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਹੱਥਾਂ ਵਿੱਚ ਵੋਟ ਦੀ ਵਰਤੋਂ ਕਰਨ ਸਬੰਧੀ ਤਖ਼ਤੀਆਂ ਫੜ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ।

LEAVE A REPLY

Please enter your comment!
Please enter your name here