*ਬਿਹਤਰ ਸਿੱਖਿਆ ਪ੍ਰਣਾਲੀ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਂਦੀ ਹੈ-ਵਿਧਾਇਕ ਡਾ. ਵਿਜੈ ਸਿੰਗਲਾ*

0
6

ਮਾਨਸਾ, 17 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)

          ਬਿਹਤਰ ਸਿੱਖਿਆ ਪ੍ਰਣਾਲੀ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਸਹਾਈ ਸਿੱਧ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਤ ਤਹਿਤ ਅੱਜ ਉੱਭਾ, ਉਭਾ ਬੁਰਜ ਢਿੱਲਵਾਂ ਅਤੇ ਖੜਕ ਸਿੰਘ ਵਾਲਾ ਪਿੰਡਾਂ ਦੇ ਸਕੂਲਾਂ ਵਿਖੇ ਵੱਖ-ਵੱਖ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ।

            ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਕਾਰਜ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਕਿਉਂਕਿ ਇੱਕ ਵਧੀਆ ਸਿੱਖਿਆ ਪ੍ਰਣਾਲੀ ਹੀ ਬੱਚਿਆ ਦੇ ਵਧੀਆ ਅਤੇ ਉਜੱਵਲ ਭਵਿੱਖ ਨੂੰ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਢ ਤੋਂ ਹੀ ਜ਼ਮੀਨੀ ਪੱਧਰ ਉਪਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਸਦਕਾ ਇਨ੍ਹਾਂ ਖੇਤਰਾਂ ਵਿੱਚ ਵਧੀਆ ਅਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ।

            ਅੱਜ ਦੇ ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਉਭਾ ਵਿਖੇ 5 ਲੱਖ 52 ਹਜ਼ਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਚਾਰਦੀਵਾਰੀ ਅਤੇ ਵਰਾਂਡੇ ਦੇ ਨਵੀਨੀਕਰਨ ਤੋਂ ਇਲਾਵਾ ਹੋਰ ਕੰਮਾਂ ਦੇ ਉਦਘਾਟਨ ਕੀਤੇ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਉਭਾ ਬੁਰਜ ਢਿੱਲਵਾਂ ਵਿਖੇ 2 ਲੱਖ 50 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ ਦੀ ਮੁਰੰਮਤ, ਸਸਸ ਉਭਾ ਬੁਰਜ ਢਿੱਲਵਾਂ ਵਿਖੇ 11 ਲੱਖ 35 ਹਜ਼ਾਰ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਖੜਕ ਸਿੰਘ ਵਾਲਾ ਵਿਖੇ 6 ਲੱਖ 26 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ ਅਤੇ 15 ਲੱਖ 2 ਹਜ਼ਾਰ ਰੁਪਏ ਨਾਲ ਬਣੇ 2 ਆਧੁਨਿਕ ਕਮਰਿਆਂ ਦਾ ਉਦਘਾਟਨ ਕੀਤਾ।

          ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਹਲਕਾ ਕੋਆਰਡੀਨੇਟਰ ਅਜੈਬ ਸਿੰਘ, ਡਾ. ਭਰਪੂਰ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਿੰਡ ਵਾਸੀ, ਸਕੂਲ ਮੁਖੀ, ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

NO COMMENTS