

ਮਾਨਸਾ 10 ਮਈ (ਬਪਸ): ਹਰਸਿਮਰਤ ਕੌਰ ਬਾਦਲ ਨੇ ਝੁਨੀਰ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ।ਕਸਬਾ ਝੁਨੀਰ ਭੰਮੇ ਖੁਰਦ ਭੰਮੇ ਕਲਾਂ ਕੋਟ ਧਰਮੂ ਨੰਗਲ ਕਲਾਂ ਆਦਿ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ।ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਵੇਲੇ ਜੋ ਵਿਕਾਸ ਹੋਇਆ ਹੈ ਉਸ ਤੋਂ ਬਾਅਦ ਨਵੀਂ ਸਰਕਾਰ ਨੇ ਕੋਈ ਵਿਕਾਸ ਨਹੀਂ ਕਰਵਾਇਆ ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਨਾ ਹੀ ਇਸ ਨੇ ਨੌਜਵਾਨਾਂ ਨੂੰ ਕੋਈ ਰੋਜ਼ਗਾਰ ਦਿੱਤਾ ਹੈ ਨਾ ਹੀ ਸਮਰਾਟਫੋਨ ਕਿਸਾਨਾਂ ਦਾ ਮੁਕੰਮਲ ਕਰਜ਼ਾ ਮਾਫ਼ ਨਹੀਂ ਕੀਤਾ ।ਕੈਪਟਨ ਅਮਰਿੰਦਰ ਸਿੰਘ ਨੇ ਆਮ ਲੋਕਾਂ ਦੀ ਲੋਕ ਭਲਾਈ ਦੀਆਂ ਸਕੀਮਾਂ ਨੂੰ ਬੰਦ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ ।ਪੰਜਾਬ ਦੇ ਲੋਕ ਅਕਾਲੀ ਭਾਜਪਾ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ।ਕਾਂਗਰਸ ਪਾਰਟੀ ਕੋਲ ਕੋਈ ਚੋਣ ਮੁੱਦਾ ਨਹੀਂ ਹੈ ।ਪੰਜਾਬ ਦੇ ਲੋਕ ਤੇਰਾਂ ਸੀਟਾਂ ਤੇ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਰਹੇ ਹਨ ।ਬਠਿੰਡਾ ਹਲਕੇ ਵਿੱਚ ਜੋ ਵੀ ਵੱਡੇ ਪ੍ਰਾਜੈਕਟ ਲਿਆਂਦੇ ਹਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ਹੋਰ ਵੱਡੇ ਪ੍ਰਾਜੈਕਟ ਲਿਆਉਣ ਲਈ ਉਨ੍ਹਾਂ ਵੋਟਾਂ ਪਾਉਣ ਦੀ ਅਪੀਲ ਕੀਤੀ ।ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਅਤੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ ।ਇਸ ਮੌਕੇ ਜਗਦੀਪ ਸਿੰਘ ਢਿੱਲੋਂ ਗੁਰਪ੍ਰੀਤ ਸਿੰਘ ਚਹਿਲ, ਹੁਸਨਪ੍ਰੀਤ ਸਿੰਘ ਮੌਜੀਆ ਆਦਿ ਹਾਜ਼ਰ ਸਨ।























