ਬੀਬਾ ਹਰਸਿਮਰਤ ਕੌਰ ਬਾਦਲ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ- ਗੁਰਪ੍ਰੀਤ ਸਿੰਘ ਚਾਹਲ

0
5

ਮਾਨਸਾ 24 ਅਪ੍ਰੈਲ (BPS): ਬਠਿੰਡਾ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਨੇ ਲੱਡੂ ਵੰਡ ਕੇ ਪਾਰਟੀ ਵਰਕਰਾਂ ਨਾਲ ਖੁਸ਼ੀ ਪ੍ਰਗਟ ਕਰਨ ਸਮੇਂ ਕੀਤਾ ।ਉਨ੍ਹਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦਾ ਅੱਜ ਤੱਕ ਐਨਾ ਵਿਕਾਸ ਕਿਸੇ ਵੀ ਪਾਰਟੀ ਨੇ ਨਹੀਂ ਕਰਵਾਇਆ ਜਿਨ੍ਹਾਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਰਵਾਇਆ ਹੈ ।ਕਾਂਗਰਸ ਪਾਰਟੀ ਕੋਲ ਕੋਈ ਮੁੱਦਾ ਨਹੀਂ ਹੈ ਚੋਣ ਲੜਨ ਲਈ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ ।ਹਰਸਿਮਰਤ ਕੌਰ ਬਾਦਲ ਨੇ ਮਾਨਸਾ ਜ਼ਿਲ੍ਹੇ ਦੀਆਂ ਸੜਕਾਂ ਅਤੇ ਲੜਕੀਆਂ ਲਈ ਪੜ੍ਹਨ ਵਾਸਤੇ ਕਾਲਜ ਪਿੰਡਾਂ ਵਿਚ ਗ੍ਰਾਂਟਾਂ ਦੇ ਗੱਫੇ ਵੱਡੀ ਪੱਧਰ ਤੇ ਵੰਡੇ ਗਏ ਹਨ ਪ੍ਰਕਾਸ਼ ਦੇ ਮੁੱਦੇ ਉੱਪਰ ਬੀਬਾ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੇ ਹਨ ।ਇਨ੍ਹਾਂ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਵੰਡੀਆਂ ਹਨ ।ਯੂਥ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ ਅਤੇ ਹਰ ਯੂਥ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਰਿਹਾ ਹੈ ।ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪਾਰਟੀ ਵੱਲੋਂ ਟਿਕਟ ਦਿੱਤੇ ਜਾਣ ਦੇ ਮਾਨਸਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੂਥ ਵਰਕਰਾਂ ਵੱਲੋਂ ਖ਼ੁਸ਼ੀ ਵਿਚ ਲੱਡੂ ਵੰਡੇ ਗਏ ।ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਅਤੇ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਹੇਠ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਭਾਰੀ ਬਹੁਮਤ ਨਾਲ ਸੀਟ ਜਤਾਈ ਜਾਵੇਗੀ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਮੂਹ ਅਹੁਦੇਦਾਰ ਅਤੇ ਪਾਰਟੀ ਵਰਕਰ ਮੌਜੂਦ ਸਨAttachments area

LEAVE A REPLY

Please enter your comment!
Please enter your name here