*ਬੁਢਲਾਡਾ ਦੇ ਜੰਮਪਲ ਨਾਜਰ ਸਿੰਘ ਨੂੰ ਡੀਜੀਪੀ ਡਿਸਕ ਨਾਲ਼ ਕੀਤਾ ਸਨਮਾਣਿਤ*

0
207

ਬੁਢਲਾਡਾ 15 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਪੰਜਾਬ ਸਰਕਾਰ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਮੇਂ ਸਮੇਂ ਤੇ ਸਨਮਾਨ ਕੀਤਾ ਜਾਂਦਾ ਹੈ। ਇਸ ਲੜੀ  ਤਹਿਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਾਇਰੈਕਟਰ ਜਨਰਲ ਆਫ਼ ਪੁਲਿਸ ਡਿਸਕ ਨਾਲ਼ ਸਨਮਾਨ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਚਤਿੰਨ ਸਿੰਘ ਸੇਖੋਂ ਸੂਬਾ ਪ੍ਰਧਾਨ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ (ਰਜਿ 196) ਪੰਜਾਬ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜਾਰੀ ਸੂਚੀ ਵਿੱਚ ਬੁਢਲਾਡਾ ਦੇ ਜੰਮਪਲ ਕਾਂਸਟੇਬਲ ਨਾਜਰ ਸਿੰਘ ਨੂੰ ਵੀ ਪਟਿਆਲਾ ਵਿਖੇ ਮਨਦੀਪ ਸਿੰਘ ਸਿੱਧੂ ਡੀਆਈਜੀ ਪਟਿਆਲਾ ਰੇਂਜ ਨੇ ਡੀਜੀਪੀ ਡਿਸਕ ਨਾਲ਼ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਲਈ ਨਾਜਰ ਸਿੰਘ ਨੂੰ ਰਾਜ ਪੱਧਰੀ ਸਨਮਾਨ ਦੇਣਾ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦਾ ਸਲਾਘਾਯੋਗ ਕਾਰਜ ਹੈ। ਜਿਕਰਯੋਗ ਹੈ ਕਿ ਨਾਜਰ ਸਿੰਘ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਅਨੇਕਾਂ ਸਨਮਾਨ ਪ੍ਰਾਪਤ ਕੀਤੇ। ਦੇਸ਼ ਸੇਵਾ ਦੀ ਗੁੜ੍ਹਤੀ ਉਨ੍ਹਾਂ ਆਪਣੇ ਦਾਦਾ ਜੀ ਚਤਰ ਸਿੰਘ ਸੁਤੰਤਰਤਾ ਸੰਗਰਾਮੀ ਤੋਂ ਪ੍ਰਾਪਤ ਕੀਤੀ ਅਤੇ ਆਪਣੇ ਦਾਦੇ ਜੀ ਦੀ ਪ੍ਰੇਰਨਾ ਸਦਕਾ ਭਾਰਤੀ ਫੌਜ ਵਿੱਚ ਭਰਤੀ ਹੋਏ। ਸੂਬੇਦਾਰ ਮੇਜਰ ਹੀਰਾ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਕਾਬਲ ਕਰਮਚਾਰੀ ਦਾ ਪੁਲਿਸ ਵਿਭਾਗ ਵੱਲੋਂ ਸਨਮਾਨ ਹੋਣਾ, ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਤਸਦੀਕ ਕਰਦਾ ਹੈ। 

LEAVE A REPLY

Please enter your comment!
Please enter your name here