*ਬੁਢਲਾਡਾ ਸਿਹਤ ਵਿਭਾਗ ਐਨ.ਐਚ.ਐਮ. ਦੇ ਕਰਮਚਾਰੀਆਂ ਨੇ ਦੂਜੇ ਦਿਨ ਵੀ ਕੀਤੀਆਂ ਸਿਹਤ ਸੇਵਾਵਾਂ ਠੱਪ*

0
30

ਬੁਢਲਾਡਾ 18 ਨਵੰਬਰ  (ਸਾਰਾ ਯਹਾਂ/ਅਮਨ ਮੇਹਤਾ)ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਧਰਨੇ ਤੇ ਬੈਠੇ ਸਿਹਤ ਵਿਭਾਗ ਦੇ ਐਨ ਐਚ ਐਮ ਕਰਮਚਾਰੀਆਂ ਵੱਲੋਂ ਅੱਜ ਦੂਸਰੇ ਦਿਨ ਵੀ ਕੰਮ ਬੰਦ ਕਰਕੇ ਹੜਤਾਲ ਕੀਤੀ ਗਈ ਹੈ ਅਤੇ ਰੋਸ ਪ੍ਰਗਟਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ  ਨੇ  ਕਿਹਾ ਕਿ ਪੰਜਾਬ ਸਰਕਾਰ ਦੇ ਰੈਗੂਲਰਾਈਜੇਸ਼ਨ ਐਕਟ / ਬਿੱਲ ਰਾਹੀਂ ਸਿਹਤ ਵਿਭਾਗ ਅਧੀਨ ਐਨ.ਐਚ.ਐਮ. ਕਰਮਚਾਰੀ ਜੋ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੀ ਸਕੀਮ ਤਹਿਤ ਕਰ ਰਹੇ ਹਨ ਉਹਨਾਂ ਨੂੰ ਵੀ ਅਣਗੌਲਿਆਂ ਕੀਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਰਕਾਰ ਨੇ ਵੀ ਠੇਕਾ ਮੁਲਾਜਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਰੈਗੂਲਰ ਕਰਮਚਾਰੀਆਂ ਦੇ ਮੁਕਾਬਲੇ ਬਹੁਤ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਨ ਐਚ ਐਮ ਕਰਮਚਾਰੀਆਂ ਨੂੰ ਰੈਗੂਲਰ ਕਰਕੇ ਬਣਦਾ ਮਾਨ ਸਨਮਾਨ ਦਿੱਤਾ ਜਾਵੇ। ਇਸ ਮੋਕੇ ਪ੍ਰਧਾਨ ਵੀਰਪਾਲ ਕੌਰ, ਅਮਨਦੀਪ ਸਿੰਘ, ਸਵਿੰਦਰ ਕੌਰ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਡਾ. ਬਬਲੂ ਜੇਠੀ, ਰਾਜਵੀਰ ਕੌਰ, ਅਮਰਜੀਤ ਕੌਰ, ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੋਕੇ ਤੇ ਐਨ ਐਚ ਐਮ ਦੇ ਹੋਰ ਵੀ ਕਰਮਚਾਰੀ ਵੀ ਹਾਜ਼ਰ ਸਨ।

NO COMMENTS