ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ

0
19

ਗਰੂਰ/ਚੰਡੀਗੜ੍ਹ•,(ਸਾਰਾ ਯਹਾ) 12 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਪੜਤਾਲ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਬਾਦਲਾਂ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਉਨ੍ਹ•ਾਂ ਦੀ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।

ਅੱਜ ਸੰਗਰੂਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਇਕ ਆਜ਼ਾਦ ਏਜੰਸੀ ਹੈ ਜੋ ਸਰਕਾਰ ਦੇ ਕਿਸੇ ਕਿਸਮ ਦੇ ਦਖ਼ਲ ਤੋਂ ਬਿਨਾਂ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਹੋਏ ਫੈਸਲੇ ਤਹਿਤ ਐਸ.ਆਈ.ਟੀ. ਦਾ ਗਠਨ ਕਰਨਾ ਉਨ•੍ਹਾਂ ਦੀ ਸਰਕਾਰ ਦਾ ਕੰਮ ਸੀ ਜੋ ਉਨ੍ਹ•ਾਂ ਨੇ ਕਰ ਦਿੱਤਾ ਹੈ ਅਤੇ ਹੁਣ ਪੜਤਾਲ ਦੀ ਜ਼ਿੰਮੇਵਾਰੀ ਐਸ.ਆਈ.ਟੀ. ਦੇ ਮੋਢਿਆਂ ‘ਤੇ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਨੂੰ ਪਹਿਲਾਂ ਹੀ ਪੱਤਰ ਲਿਖ ਕੇ ਨਮੀ ਦੀ ਮਾਤਰਾ ਦਾ ਮਾਮਲਾ ਹੱਲ ਕਰਨ ਲਈ ਆਖਿਆ ਹੈ। ਉਨ੍ਹ•ਾਂ ਕਿਹਾ ਕਿ ਵਾਢੀ ਤੋਂ ਪਹਿਲਾਂ ਬੇਰੁੱਤਾ ਅਤੇ ਭਾਰੀ ਮੀਂਹ ਪੈਣ ਨਾਲ ਇਹ ਸਮੱਸਿਆ ਪੈਦਾ ਹੋਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹ•ਾਂ ਨੇ ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਝੋਨੇ ਦੀ ਸੁਕਾਈ ਵਜੋਂ ਘੱਟੋ ਘੱਟ ਸਮਰੱਥਨ ਮੁੱਲ ‘ਤੇ ਇਕ ਦੀ ਬਜਾਏ 2 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਸੀ ਤਾਂ ਕਿ ਸਾਉਣੀ ਰੁੱਤ ਦੀ ਬਾਕੀ ਰਹਿੰਦੀ ਖ਼ਰੀਦ ਬਿਨਾਂ ਕਿਸੇ ਦਿੱਕਤ ਅਤੇ ਨਿਰਵਿਘਨ ਕੀਤੀ ਜਾ ਸਕੇ।

ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਸਾਰੇ ਹਸਪਤਾਲਾਂ ਵਿੱਚ ਛੇਤੀ ਹੀ 588 ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਡਾਕਟਰਾਂ ਨੂੰ ਉਨ•ਾਂ ਦੀ ਰਿਹਾਇਸ਼ ਦੇ ਨੇੜੇ ਹੀ ਤਾਇਨਾਤ ਕਰਨ ਦੇ ਹੱਕ ਵਿੱਚ ਹਨ ਜਿਸ ਨਾਲ ਉਨ੍ਹ•ਾਂ ਦੇ ਕੰਮ ਕਰਨ ਵਿੱਚ ਹੋਰ ਕੁਸ਼ਲਤਾ ਆਵੇਗੀ।

ਅਧਿਆਪਕਾਂ ਦੇ ਚੱਲ ਰਹੇ ਪ੍ਰਦਰਸ਼ਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਨੂੰ ਢੁਕਵੀਂ ਪੇਸ਼ਕਸ਼ ਕੀਤੀ ਸੀ ਕਿ ਜਾਂ ਤਾਂ ਉਹ ਪ੍ਰੋਬੇਸ਼ਨਰਾਂ ਵਜੋਂ ਰੈਗੂਲਰ ਨੌਕਰੀ ‘ਤੇ ਹਾਜ਼ਰ ਹੋਣ ਜਾਂ ਫਿਰ ਠੇਕੇ ਦੇ ਆਧਾਰ ‘ਤੇ ਸੇਵਾਵਾਂ ਜਾਰੀ ਰੱਖਣ। ਉਨ੍ਹ•ਾਂ ਕਿਹਾ ਕਿ ਇਸ ਪੇਸ਼ਕਸ਼ ਨੂੰ ਪ੍ਰਵਾਨ ਜਾਂ ਰੱਦ ਕਰਨਾ ਹੁਣ ਅਧਿਆਪਕਾਂ ‘ਤੇ ਨਿਰਭਰ ਹੈ।

ਯੋਗ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਚੋਣ ਵਾਅਦੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਟੈਂਡਰਿੰਗ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਫੋਨ ਵੰਡਣੇ ਛੇਤੀ ਹੀ ਸ਼ੁਰੂ ਕੀਤੇ ਜਾਣਗੇ।

ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਉਮੀਦਵਾਰਾਂ ਬਾਰੇ ਫੈਸਲਾ ਲਿਆ ਜਾਵੇਗਾ।


EDITED BY : SARA YAHA | | Last Updated : 7:34 pm 12 ਨਵੰਬਰ 2018

LEAVE A REPLY

Please enter your comment!
Please enter your name here