

ਮਾਨਸਾ, 29 ਜਨਵਰੀ(ਸਾਰਾ ਯਹਾ,(ਹੀਰਾ ਮਿੱਤਲ): ਭਾਰਤ ਸਰਕਾਰ ਵੱਲੋ ਜਿਲ੍ਹਾ ਮਾਨਸਾ ਵਿੱਚ ਲਾਗੂ ਕੀਤੇ ‘ਬੇਟੀ ਬਚਾਓ ਬੇਟੀ ਪੜਾਓ’ ਅਭਿਆਨ ਤਹਿਤ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਿਨਾਸ਼ ਕੌਰ ਨੇ ਦੱਸਿਆ ਕਿ ਆਈ.ਸੀ.ਡੀ.ਐਸ ਵਿਭਾਗ ਦੀਆਂ 50 ਆਂਗਣਵਾੜੀ ਵਰਕਰਾਂ, ਸਿਹਤ ਵਿਭਾਗ ਦੀਆਂ 30 ਆਸ਼ਾ ਵਰਕਰਾਂ/ਏ.ਐਨ.ਐਮ/ਜੀ.ਐਨ.ਐਮ ਅਤੇ ਸਿੱਖਿਆ ਵਿਭਾਗ ਦੀਆਂ 30 ਵਿਦਿਆਰਥਣਾਂ ਦੇ ਸਹਿਯੋਗ ਨਾਲ ਕੱਢੀ ਇਹ ਜਾਗਰੂਕਤਾ ਰੈਲੀ ਸਥਾਨਕ ਬੱਚਤ ਭਵਨ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਤਿੰਨ ਕੌਨੀ ਤੋਂ ਹੁੰਦੀ ਹੋਈ ਦਫ਼ਤਰ ਜਿਲ੍ਹਾ ਪ੍ਰੋਗਰਾਮ ਅਫਸਰ, ਮਾਨਸਾ ਵਿਖੇ ਪਹੁੰਚੀ।
ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਨੋਰਥ ਆਮ ਲੋਕਾਂ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਰੋਕਣ, 0 ਤੋਂ 6 ਸਾਲ ਦੇ ਲੜਕੇ ਅਤੇ ਲੜਕੀਆਂ ਦਰਮਿਆਨ ਘੱਟ ਰਹੇ ਲਿੰਗ ਅਨੁਪਾਤ ਨੂੰ ਦਰੁੱਸਤ ਕਰਨ, ਬੱਚੀ ਦੇ ਜਨਮ ਦੀ ਖੁਸ਼ੀ ਮਨਾਉਣ ਅਤੇ ਉਸਦੀ ਸਿੱਖਿਆ ਦਾ ਉੱਚਿਤ ਪ੍ਰਬੰਧ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।
EDITED BY : SARA YAHA | | Last Updated : 8:25 pm 28 ਜਨਵਰੀ 2019






















