

ਮਾਨਸਾ, 28 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ) : ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਜਾਗਰੂਕਤਾ ਵੈਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀ ਗਈ। ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨੱਕੜ ਨਾਟਕਾਂ ਅਤੇ ਇਸ ਵੈਨ ਰਾਹੀਂ ਮਾਨਸਾ ਸ਼ਹਿਰ ਅਤੇ ਜ਼ਿਲ੍ਹੇ ਦੇ 75 ਪਿੰਡਾਂ ਵਿਚ ਲੋਕਾਂ ਨੂੰ ਬੇਟੀਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁੜੀਆਂ ਅੱਜ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਾਨੂੰ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅਧਿਕਾਰ ਦਿਵਾਉਣੇ ਯਕੀਨੀ ਬਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿੱਖਿਅਤ ਕਰਨ ਵਿਚ ਭੇਦਭਾਵ ਨਹੀਂ ਰੱਖਣਾ ਚਾਹੀਦਾ। ਨਾਰੀ ਦਾ ਪੜ੍ਹਿਆ ਲਿਖਿਆ ਹੋਣਾ ਪੂਰੇ ਪਰਿਵਾਰ ਦੇ ਚੰਗੇ ਭਵਿੱਖ ਲਈ ਬਿਹਤਰ ਸਾਬਤ ਹੁੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਹਾਜਰ ਸਨ।
EDITED BY : SARA YAHA | | Last Updated : 7:18 pm 28 ਫ਼ਰਵਰੀ 2019























