ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 26 ਜਨਵਰੀ ਤੱਕ ਪੂਰੇ ਜ਼ਿਲ੍ਹੇ ਵਿਚ ਚਲੇਗੀ ਜਾਗਰੂਕਤਾ ਮੁਹਿੰਮ: ਵਧੀਕ ਡਿਪਟੀ ਕਮਿਸ਼ਨਰ

0
11

ਮਾਨਸਾ, 21 ਜਨਵਰੀ  ਸਾਰਾ ਯਹਾ ,(ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਅਵਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ/ਬਲਾਕ ਅਤੇ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਨਸਾ ਵੱਲੋਂ 26 ਜਨਵਰੀ ਤੱਕ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੰਤਵ 0 ਤੋਂ 6 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ     ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।
ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤ੍ਰਿਪਾਠੀ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਲਈ ਪ੍ਰਾਪਤ ਹੋਈ ਰਾਸ਼ੀ ਨੂੰ ਪਾਰਦਰਸ਼ੀ ਢੰਗ ਨਾਲ ਲਗਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ ਹਰੇਕ ਪਿੰਡ ਪੱਧਰ ‘ਤੇ ਲਿੰਗ ਅਨੁਪਾਤ ਦਾ ਨਿਰੀਖਣ ਕਰਵਾਇਆ ਜਾਵੇ, ਜਿਹੜੇ ਪਿੰਡਾਂ ਅੰਦਰ ਲੜਕੇ ਅਤੇ ਲੜਕੀਆਂ ‘ਚ ਕੋਈ ਭੇਦਭਾਵ ਨਹੀ ਸਮਝਿਆ ਜਾਂਦਾ ਅਜਿਹੇ ਪਿੰਡਾਂ ਨੂੰ ਸਨਮਾਨਿਤ ਕੀਤਾ ਜਾਵੇ।
ਸ਼੍ਰੀ ਤ੍ਰਿਪਾਠੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਭਪਤੀ ਔਰਤਾਂ ਨੂੰ ਵੱਧ ਤੋਂ ਵੱਧ ਸੈਮੀਨਾਰ ਕਰਵਾ ਕੇ ਬੇਟੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲਣ ਵਾਲੇ ਜਾਗਰੂਕਤਾ ਸਮਾਗਮਾਂ, ਵਰਕਸ਼ਾਪਾਂ, ਸੈਮੀਨਾਰਾਂ, ਪ੍ਰਭਾਤਫੇਰੀਆਂ, ਦਸਤਖਤ ਮੁਹਿੰਮ, ਟਾਕ ਸ਼ੋਅ ਆਦਿ ਨੂੰ ਸਬੰਧਤ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਜਾਗਰੂਕ ਕਰਨ ਤਾਂ ਜੋ ਭਰੂਣ ਹੱਤਿਆ ਵਰਗੇ ਕੋਹੜ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਲੜਕੀਆਂ ਨੂੰ ਵੱਧ ਤੋ ਵੱਧ ਸਿੱਖਿਅਤ ਕਰਨ ਲਈ ਸਕੂਲ , ਕਾਲਜਾਂ ਅੰਦਰ ਬੇਟੀ ਬਚਾਓ ਬੇਟੀ ਪੜਾਓ ਦੇ ਫਲੈਕਸ ਬੋਰਡ ਲਗਾਏ ਜਾਣ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਿਨਾਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਜਿੰਦਰ ਕੌਰ, ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਪ੍ਰੋਟੈਕਸ਼ਨ ਅਫ਼ਸਰ ਡਾ. ਅਜੇ ਤਾਇਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


 

LEAVE A REPLY

Please enter your comment!
Please enter your name here