*ਬੱਚਤ ਭਵਨ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸੈਮੀਨਾਰ ਆਯੋਜਿਤ*

0
26

ਮਾਨਸਾ, 30 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ) 

   ਵਿਜੀਲੈਂਸ ਬਿਊਰੋ, ਯੂਨਿਟ ਮਾਨਸਾ ਵੱਲੋਂ ਡੀ.ਐਸ.ਪੀ. ਸ੍ਰੀ ਸੰਦੀਪ ਸਿੰਘ ਚਹਿਲ (ਵਿਜੀਲੈਂਸ) ਦੀ ਅਗਵਾਈ ਵਿਚ ਵਿਜ਼ੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਥਾਨਕ ਬੱਚਤ ਭਵਨ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ ਜਿੱਥੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਦੌਰਾਨ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਵੱਲੋਂ ਵਿਸੇ਼ਸ਼ ਤੌਰ ‘ਤੇ ਸ਼ਿਰਕਤੀ ਕੀਤੀ ਗਈ।
ਇਸ ਮੌਕੇ ਇੰਸਪੈਕਟਰ ਨਗਿੰਦਰ ਸਿੰਘ, ਵਿਜ਼ੀਲੈਂਸ ਬਿਊਰੋ ਮਾਨਸਾ ਵੱਲੋਂ ਹਾਜ਼ਰੀਨ ਨੂੰ ਵਿਜ਼ੀਲੈਂਸ ਵੱਲੋਂ ਕੀਤੇ ਜਾਣ ਵਾਲੇ ਕੰਮਾਂ, ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਤੇ ਚੌਕਸ ਰਹਿਣ ਬਾਰੇ ਆਖਦਿਆਂ ਕਿਸੇ ਵੀ ਸਰਕਾਰੀ ਕੰਮ ਵਿਚ ਕੋਈ ਵਿੱਤੀ ਹੇਰਾਫੇਰੀ ਜਾਂ ਘਪਲਾ ਹੋਣ ਦੀ ਸੂਚਨਾ ਤੁਰੰਤ ਵਿਜ਼ੀਲੈਂਸ ਦੇ ਧਿਆਨ ਵਿਚ ਲਿਆਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਇਮਾਰਤ, ਸੜ੍ਹਕ ਜਾਂ ਹੋਰ ਵਿਕਾਸ ਦੇ ਕੰਮਾ ਵਿਚ ਘਟੀਆ ਮਟੀਰੀਅਲ ਵਰਤਿਆ ਜਾਂਦਾ ਧਿਆਨ ਵਿਚ ਆਉਂਦਾ ਹੈ ਤਾਂ ਇਸ ਦੀ ਸੂਚਨਾ ਵਿਚ ਵਿਜ਼ੀਲੈਂਸ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵਿਜ਼ੀਲੈਂਸ ਦੇ ਐਂਟੀ ਕਰੱਪਸ਼ਨ ਹੈਲਪਲਾਈਨ ਅਤੇ ਟੋਲ ਫਰੀ  ਨੰਬਰਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡੀ.ਐਸ.ਪੀ. (ਹੈਡਕੁਆਰਟਰ) ਪੁਸ਼ਪਿੰਦਰ ਸਿੰਘ ਗਿੱਲ, ਡਾ. ਰਣਜੀਤ ਰਾਏ ਤੋਂ ਇਲਾਵਾ ਵਿਜੀਲੈਂਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨੇ ਭਾਗ ਲਿਆ।

LEAVE A REPLY

Please enter your comment!
Please enter your name here