*ਬੱਸ ਸਟੈਂਡ ਨੂੰ ਵਧੀਆ ਸਹੂਲਤਾਂ ਵਾਲਾ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਇਸ ਲਈ 44 ਲੱਖ ਦੀ ਰਾਸ਼ੀ ਜਾਰੀ- ਹਲਕਾ ਵਿਧਾਇਕ ਡਾ ਵਿਜੈ ਸਿੰਗਲਾ*

0
4

ਮਾਨਸਾ, 25 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਮਾਨਸਾ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵੱਡੀ ਮੁਸ਼ਕਲ ਮੀਂਹ ਅਤੇ ਸੀਵਰੇਜ਼ ਦੇ ਪਾਣੀ ਦੇ ਓਵਰਫਲੋ। ਦੂਜੀ ਸਮੱਸਿਆ ਬੱਸ ਸਟੈਂਡ ਦੀ ਰਿਪੇਅਰ ਕਰਨ ਦੀ ਲੋੜ ਸੀ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦਿਆਂ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱੱਕ ਇਹ ਸ਼ਹਿਰ ਦੀ ਵੱਡੀ ਸਮੱਸਿਆ ਹੈ ਅਤੇ ਇਹ ਮੁੱਦਾ ਉਹ ਵਿਧਾਨ ਸਭਾ ਵਿੱਚ ਵੀ ਉਠਾਉਂਦੇ ਰਹੇ ਹਨ। ਪੰਜਾਬ ਮੰਤਰੀ ਸ੍ਰੀ ਰਵਜੋਤ ਸਿੰਘ ਦੁਆਰਾ ਅਰਬਨ ਇਨਫਰਾਸਟਰਕਚਰ ਫੰਡ ‘ਚੋਂ ਸ਼ਹਿਰ ਦੀ ਸੀਵਰੇਜ਼ ਸਮੱਸਿਆ ਅਤੇ ਸੜ੍ਹਕਾਂ ਦੀ ਮੁਰੰਮਤ ਲਈ ਕੁੱਲ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ‌। 

ਹੁਣ ਪੰਜਾਬ ਸਰਕਾਰ ਵੱਲੋਂ ਮਾਨਸਾ ਦੇ ਮੇਨ ਬੱਸ ਸਟੈਂਡ ਦੀ ਰਿਪੇਅਰ ਕਰਨ ਅਤੇ ਸਹੂਲਤਾਂ ਉਪਲੱਬਧ ਕਰਵਾਉਣ ਲਈ 44 ਲੱਖ ਦੀ ਰਾਸ਼ੀ ਜਾਰੀ ਕੀਤੀ ਹੈ। ਜਲਦੀ ਹੀ ਮੇਨ ਬੱਸ ਸਟੈਂਡ ਦੀ ਰਿਪੇਅਰ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਨਾਲ ਬੱਸ ਸਟੈਂਡ ਵਿੱਚ ਵੱਖ ਵੱਖ ਕੰਮਾਂ ਦੀ ਰਿਪੇਅਰ ਕਰ ਚੰਗੀ ਦਿੱਖ ਦਿੱਤੀ ਜਾਵੇਗੀ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। 

ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਚੇਅਰਮੈਨ ਨੇ ਦੱਸਿਆ ਕਿ ਇਸ ਗਰਾਂਟ ਤਹਿਤ ਮਾਨਸਾ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਸਰਹੰਦ ਚੋਅ ਤੱਕ ਪਾਈਪਲਾਈਨ ਪਾਉਣ ਦਾ ਕੰਮ ਚਲ ਰਿਹਾ ਹੈ ਅਤੇ ਇਹ ਕੰਮ ਮੁਕੰਮਲ ਹੋਣ ‘ਤੇ ਸੀਵਰੇਜ਼ ਓਵਰਫਲੋਅ ਅਤੇ ਮੀਂਹ ਦੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਸਾਫ਼ ਕਰਕੇ ਕੱਢਿਆ ਜਾਵੇਗਾ। 
ਉਨ੍ਹਾਂ ਕਿਹਾ ਕਿ ਇਹ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਹੈ ਜਿਸ ਦਾ ਪੱਕਾ ਹੱਲ ਕਰਨਾ ਜ਼ਰੂਰੀ ਸੀ ਅਤੇ ਇਸ ਦੇ ਲਈ ਜਲਦੀ ਹੀ ਪਾਈਪ ਲਾਈਨ ਦਾ ਕੰਮ ਖ਼ਤਮ ਕਰ ਦਿੱਤਾ ਜਾਵੇਗਾ। ਜਿਸ ਨਾਲ ਸ਼ਹਿਰ ਵਿੱਚ ਬਰਸਾਤ ਦਾ ਮੌਸਮ ਹੈ ਜਿਸ ਕਾਰਨ ਸ਼ਹਿਰ ‘ਚ ਜਮ੍ਹਾ ਹੋ ਰਹੇ ਪਾਣੀ ਦੀ ਆਰਜ਼ੀ ਨਿਕਾਸੀ ਲਈ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਅਤੇ ਇਸ ਨਾਲ ਸੰਬੰਧਿਤ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਲੱਗੇ ਹੋਏ ਹਨ। 
ਕਿਰਪਾਲ ਸਿੰਘ ਕਿਰਤੀ ਜ਼ਿਲ੍ਹਾ ਇੰਚਾਰਜ ਐਸ ਸੀ ਵਿੰਗ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਸਦਾ ਤਤਪਰ ਹਨ, ਕੁੱਝ ਮਹੀਨਿਆਂ ਦੇ ਵਿੱਚ ਸੀਵਰੇਜ਼ ਪਾਈਪ ਲਾਈਨ ਦਾ ਕੰਮ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ।  

ਲੋਕ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਨੂੰ ਜਲਦ ਹੱਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਜ਼ਿਲ੍ਹਾ ਮੀਡੀਆ ਇੰਚਾਰਜ ਐਡਵੋਕੇਟ ਰਣਦੀਪ ਸ਼ਰਮਾ, ਕਮਲਜੀਤ ਸਿੰਘ ਸਿੱਧੂ ਜਿਲ੍ਹਾ ਮੀਡੀਆ ਸੈਕਟਰੀ, ਹਰਜੀਤ ਸਿੰਘ ਦੰਦੀਵਾਲ ਸੂਬਾ ਸਕੱਤਰ ਟ੍ਰੇਡ ਵਿੰਗ ਪੰਜਾਬ ਅਤੇ ਕੁਲਦੀਪ ਸਿੰਘ ਟੀਟੂ ਹਲਕਾ ਸੰਗਠਨ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਹਾਜ਼ਰ ਸਨ।

LEAVE A REPLY

Please enter your comment!
Please enter your name here