ਭਾਕਿਯੂ ਏਕਤਾ ਡਕੌਂਦਾ ਦੇ ਪਿੰਡ ਖੜਕ ਸਿੰਘ ਵਾਲਾ ਦੇ ਪ੍ਰੈੱਸ ਸਕੱਤਰ ਲਾਭ ਸਿੰਘ ਨਹੀਂ ਰਹੇ

0
34

ਮਾਨਸਾ 11 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਮਾਨਸਾ ਬਲਾਕ ਦੇ ਪਿੰਡ ਖੜਕ ਸਿੰਘ ਵਾਲਾ ਦੇ ਪ੍ਰੈੱਸ ਸਕੱਤਰ ਲਾਭ ਸਿੰਘ ਬੀਤੇ ਦਿਨੀ ਆਪਣੀ ਅੰਤਿਮ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ । ਜਥੇਬੰਦੀ ਵੱਲੋਂ ਨਾਹਰਿਆਂ ਦੀ ਰੋਹਲੀ ਆਵਾਜ਼ ਵਿੱਚ ਉਹਨਾਂ ਨੂੰ ਝੰਡੇ ਦੀ ਰਸਮ ਅਦਾ ਕਰਕੇ ਵਿਦਾਇਗੀ ਦਿੱਤੀ ਗਈ । ਇਸ ਮੌਕੇ ਬੋਲਦਿਆਂ ਬਲਾਕ ਸਹਾਇਕ ਸਕੱਤਰ ਬਲਵਿੰਦਰ ਸਿੰਘ ਬੁਰਜਰਾਠੀ ਨੇ ਦੱਸਿਆ ਕਿ ਲਾਭ ਸਿੰਘ ਲੰਬੇ ਸਮੇਂ ਤੋਂ ਜਥੇਬੰਦੀ ਵਿੱਚ ਅਹਿਮ ਜਿੰਮੇਵਾਰੀ ਨਿਭਾ ਰਹੇ ਸਨ । ਉਹਨਾਂ ਦੇ ਚਲੇ ਜਾਣ ਨਾਲ ਪਰਿਵਾਰ ਸਮੇਤ ਜਥੇਬੰਦੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਹਨਾਂ ਕਿਹਾ ਕਿ ਉਹਨਾਂ ਦੇ ਕੀਤੇ ਕੰਮਾਂ ਨੂੰ ਜਥੇਬੰਦੀ ਵੱਲੋਂ ਹਮੇਸ਼ਾ ਲਈ ਯਾਦ ਰੱਖਿਆ ਜਾਵੇਗਾ । ਇਸ ਮੌਕੇ ਗੁਰਤੇਜ ਸਿੰਘ, ਸਿੰਦਰ ਸਿੰਘ, ਜਸਵਿੰਦਰ ਸਿੰਘ, ਅਜੈੱਬ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ ਆਦਿ ਮੌਕੇ ਤੇ ਮੌਜੂਦ ਰਹੇ ।

LEAVE A REPLY

Please enter your comment!
Please enter your name here