

ਮਾਨਸਾ, 02 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨੀਂ ਭਾਜਪਾ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਉਚੇਚੇ ਤੌਰ ਤੇ ਪਹੁੰਚੇ ਭਾਜਪਾ ਸੂਬੇ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਵੱਲੋਂ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਕਰੰਡੀ ਦੀ ਅਗਵਾਈ ਹੇਠ ਜ਼ਿਲ੍ਹਾ ਟੀਮ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੂੰ ਜ਼ਿਲ੍ਹਾ ਜਨਰਲ ਸਕੱਤਰ, ਵਰਸ਼ਾ ਰਾਣੀ ( ਹੈਰੀਕਾ) ਨੂੰ ਜ਼ਿਲ੍ਹਾ ਮਾਨਸਾ ਦੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ।
ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਬੀ.ਜੇ.ਪੀ. ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕਰਦਾ ਹਾਂ ਅਤੇ ਪਾਰਟੀ ਨੂੰ ਪੂਰਾ ਭਰੋਸਾ ਦਿਵਾਉਂਦਾ ਹਾਂ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦੇ ਲੋਕ ‘ਲੋਕ ਹਿੱਤ’ ਗਰੀਬ ਲੋਕਾਂ ਦੀ ਅਵਾਜ਼ ਭਾਜਪਾ ਨੂੰ ਆਪਣਾਂ ਸਮਰਥਨ ਦੇਣਗੇ। ਭਾਜਪਾ ਹੁਣ ਆਮ ਲੋਕਾਂ ਦੀ ਅਵਾਜ਼ ਬਣ ਗਈ ਹੈ।
ਇਸ ਮੌਕੇ ਤੇ ਵਰਸ਼ਾ ਰਾਣੀ ( ਹੈਰੀਕਾ) ਨੇ ਆਪਣੀ ਨਿਯੁਕਤੀ ਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਵਿੱਚ ਨਵਾਂ ਉਤਸ਼ਾਹ ਆਵੇਗਾ। ਭਾਜਪਾ ਹਮੇਸ਼ਾ ਹੀ ਲੋਕ ਹਿਤਾਂ ਲਈ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ। ਉਹ ਚਾਹੇ ਗਰੀਬ ਲੋਕਾਂ ਲਈ ਰਾਸ਼ਣ ਹੋਵੇ ਜਾਂ ਪੀ.ਐਮ. ਆਵਾਸ ਯੋਜਨਾ ਹੋਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਮਹਿਲਾਵਾਂ ਲਈ ਮੁਫ਼ਤ ਗੈਸ ਕੁਨੈਕਸ਼ਨ ਆਦਿ ਬਹੁਤ ਸਾਰੀਆਂ ਸਕੀਮਾਂ ਦਿੱਤੀਆਂ ਹਨ।
ਜਿਸ ਨੂੰ ਮੱਦੇਨਜ਼ਰ ਰੱਖਦਿਆਂ ਇਸ ਵਾਰ ਝਾੜੂ ਨਹੀਂ ਫੁੱਲ ਨੂੰ ਚੱਕ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਕਰਨਗੇ।























