

ਬੁਢਲਾਡਾ 9 ਅਪ੍ਰੈਲ ((ਸਾਰਾ ਯਹਾਂ/ਮੇਹਤਾ ਅਮਨ) ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੈਬੀਨਟ ਮੰਤਰੀ ਮਨੋਰੰਜਨ ਕਾਲੀਆਂ ਦੇ ਘਰ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਭਾਜਪਾ ਲੀਡਰਸ਼ਿਪ ਵੱਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਅੱਜ਼ ਬੁਢਲਾਡਾ ਸ਼ਹਿਰ ਦੇ ਫੁਹਾਰਾ ਚੌਂਕ ਵਿਖੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਮੰਡਲ ਪ੍ਰਧਾਨ ਕੁਸ਼ਦੀਪ ਸ਼ਰਮਾਂ ਦੀ ਅਗਵਾਈ ਹੇਠ ਸਰਕਾਰ ਦੇ ਪੁੱਤਲਾ ਸਾੜੇ ਗਏ। ਇਸ ਮੌਕੇ ਤੇ ਬੋਲਦਿਆਂ ਜਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ ਨੇ ਕਿਹਾ ਕਿ ਪੰਜਾਬ ਅੰਦਰ ਨਿੱਤ ਦਿਨ ਗੈਂਗਸ਼ਟਰਵਾਦ, ਲੁੱਟ ਖੋਹ ਅਤੇ ਨਸ਼ਾ ਤਸਕਰਾਂ ਦੀਆਂ ਘਟਨਾਵਾਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਦੋਂ ਕਿ ਪੰਜਾਬ ਦੀ ਲੀਡਰਸ਼ਿਪ ਵੱਲੋਂ ਪੰਜਾਬ ਪੁਲਿਸ ਪ੍ਰਸ਼ਾਸ਼ਨ ਨੂੰ ਦਿੱਲੀ ਤੋਂ ਨਕਾਰੇ ਹੋਏ ਲੀਡਰਾਂ ਦੀ ਪੁਸ਼ਤ ਪਨਾਹੀ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਜਾ ਭੁਗਤ ਰਹੇ ਲੋਕ ਵੀ ਪੰਜਾਬ ਦੇ ਵਿਦਿਆਰਥੀਆਂ ਨੂੰ ਸਿੱਖਿਆ ਕ੍ਰਾਂਤੀ ਦਾ ਪਾਠ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਦੇ ਨਾਂਅ ਹੇਠ ਸਿਆਸੀ ਪਿੜਾ ਵਜੋਂ ਵਰਤ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਸੂਬੇਦਾਰ ਭੋਲਾ ਸਿੰਘ,, ਮੰਗੂ ਸਿੰਘ ਬੀਰੋਕੇ, ਰਣਵੀਰ ਸਿੰਘ ਗੁਰਨੇ ਖੁਰਦ, ਰਵਿੰਦਰ ਸਿੰਘ ਹਸਨਪੁਰ, ਰਣਜੀਤ ਸਿੰਘ ਕੁਲਾਣਾ, ਸਤਨਾਮ ਸਿੰਘ ਬਰ੍ਹੇ, ਪ੍ਰਦੀਪ ਸਿੰਘ ਫਫੜੇ, ਕੁਲਦੀਪ ਕੁਮਾਰ, ਇੰਦਰਸੈਨ, ਤੋਂ ਇਲਾਵਾ ਵੱਡੀ ਗਿਣਤੀ ਵਰਕਰ ਮੌਜੂਦ ਸਨ।























