*ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਰਟੀਓ ਦਫਤਰ ਮਾਨਸਾ ਦਾ ਕੀਤਾ ਘਿਰਾਓ*

0
22

ਮਾਨਸਾ 16 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਾਨਸਾ ਦੇ ਆਰਟੀਓ ਦਫਤਰ ਵੱਲੋਂ ਡਰਾਈਵਿੰਗ ਲਾਇਸੰਸ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਦੀ ਅਗਵਾਈ ਵਿੱਚ ਘਿਰਾਓ ਕੀਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਟੀਚਰ ਕਲੋਨੀ ਮਾਨਸਾ ਵੱਲੋਂ ਡਰਾਈਵਿੰਗ ਸਕੂਲ ਚਲਾਉਣ ਲਈ ਵਿਭਾਗ ਪਾਸ ਲਾਇਸੰਸ ਲੈਣ ਦੀ ਚਾਰਾਜੋਈ ਕੀਤੀ ਗਈ ਸੀ। ਵਿਭਾਗ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਗਈਆਂ ਸਨ ਪਰ ਆਰਟੀਓ ਦਫਤਰ ਵੱਲੋਂ ਵਾਰ-ਵਾਰ ਵਿਭਾਗ ਦੇ ਗੇੜੇ ਮਾਰਨ ਦੇ ਬਾਵਜੂਦ ਵੀ ਉਸ ਨੂੰ ਡਰਾਈਵਿੰਗ ਲਾਈਸੈਂਸ ਜਾਰੀ ਨਾ ਕੀਤਾ ਗਿਆ। ਜਿਸ ਤੋਂ ਨਿਰਾਸ਼ ਹੋ ਕੇ ਮਨਪ੍ਰੀਤ ਸਿੰਘ ਵੱਲੋਂ ਜਥੇਬੰਦੀ ਪਾਸ ਪਹੁੰਚ ਕੀਤੀ ਗਈ। ਜਥੇਬੰਦੀ ਵੱਲੋਂ ਵੀ ਵੀ ਦਫਤਰ ਦੇ ਅਧਿਕਾਰੀਆਂ ਪਾਸ ਪਹੁੰਚ ਕੀਤੀ ਗਈ ਪਰ ਉਹਨਾਂ ਨੇ ਕੋਈ ਵੀ ਮਸਲੇ ਵੱਲ ਧਿਆਨ ਨਾ ਦਿੱਤਾ। ਜਿਸ ਉੱਤੇ ਜਥੇਬੰਦੀ ਵੱਲੋਂ ਮਜਬੂਰਨ ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਅਤੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਦਫ਼ਤਰ ਦੇ ਅਧਿਕਾਰੀਆਂ ਵਿੱਚੋਂ ਸੈਕਸ਼ਨ ਅਫ਼ਸਰ ਕਵਿਤਾ ਜਿੰਦਲ ਵੱਲੋਂ 10 ਦਿਨ ਦਾ ਸਮਾਂ ਲੈ ਕੇ ਲਾਇਸੰਸ ਜਾਰੀ ਕਰਨ ਦਾ ਵਿਸ਼ਵਾਸ ਦਵਾਇਆ ਗਿਆ। ਜਿਸ ਉੱਤੇ ਜਥੇਬੰਦੀ ਵੱਲੋਂ ਧਰਨੇ ਦੀ ਸਮਾਪਤੀ ਕੀਤੀ ਗਈ। ਅੱਜ ਦੇ ਧਰਨੇ ਵਿੱਚ ਸਿਕੰਦਰ ਸਿੰਘ ਖਿਆਲਾ, ਲੀਲਾ ਮੂਸਾ, ਗੁਰਪ੍ਰੀਤ ਸਿੰਘ ਅਨੂਪਗੜ੍ਹ, ਦਰਸ਼ਨ ਸਿੰਘ ਰੜ੍ਹ, ਅਵਤਾਰ ਸਿੰਘ ਅਤਲਾ ਕਲਾਂ ਅਤੇ ਰੂਪ ਸ਼ਰਮਾ ਆਦਿ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here