

ਨਾਭਾ (ਸਾਰਾ ਯਹਾ) ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾਈ ਆਗੂ ਉਂਕਾਰ ਸਿੰਘ ਅਗੋਲ,ਘੁੰਮਣ ਸਿੰਘ ਰਾਜਗੜ੍ਹ, ਨੇਕ ਸਿੰਘ ਖੋਖ ਦੀ ਅਗਵਾਈ ਵਿੱਚ ਐੱਸਡੀਐਮ ਦਫ਼ਤਰ ਨਾਭਾ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਉਪਰੰਤ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਐਸਡੀਐਮ ਜਸ਼ਨਪ੍ਰੀਤ ਕੌਰ ਗਿੱਲ ਅਤੇ ਡੀਐੱਸਪੀ ਚੰਦ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ । ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ: ਅਗੋਲ ਅਤੇ ਰਾਜਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰੇ ਅਤੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਘੱਟੋ ਘੱਟ ਬਾਰਾਂ ਘੰਟੇ ਬਿਜਲੀ ਮੁਹੱਈਆ ਕਰਵਾਏ । ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਨਕਲੀ ਦਵਾਈਆਂ ਵੇਚਣ ਵਾਲਿਆਂ ਅਤੇ ਨਕਲੀ ਦੁੱਧ ਬਣਾਉਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖਤ ਕਾਰਵਾਈ ਕਰੇ ਤਾਂ ਜੋ ਕਿਸਾਨਾਂ ਨੂੰ ਹੋ ਰਹੀ ਲੁੱਟ ਤੋਂ ਬਚਾਇਆ ਜਾ ਸਕੇ ।ਸਮੂਹ ਕਿਸਾਨ ਆਗੂਆਂ ਨੇ ਮੰਗ ਕਰਦੇ ਕਿਹਾ ਕਿ ਜਦੋਂ ਅਸੀਂ ਬਿਜਲੀ ਦੇ ਬਿੱਲਾਂ ਵਿਚ ਗਊ ਸੈਸ ਦਿੰਦੇ ਹਾਂ ਤਾਂ ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਜਿਸ ਕਰ ਕੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ ਅਤੇ ਰੋਜ਼ਾਨਾ ਹੋ ਰਹੇ ਸੜਕੀ ਹਾਦਸਿਆਂ ਨੂੰ ਠੱਲ੍ਹ ਪੈ ਸਕੇ,ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਨੇ ਅਵਾਰਾ ਪਸ਼ੂਆਂ ਨੂੰ ਫੜਨ ਦਾ ਪ੍ਰਬੰਧ ਨਾ ਕੀਤਾ ਤਾਂ ਅਸੀਂ ਬਿੱਲਾਂ ਵਿੱਚ ਗਊ ਸੈੱਸ ਨਹੀਂ ਦੇਵਾਂਗੇ । ਅੱਜ ਦੇ ਧਰਨੇ ਵਿੱਚ ਗੁਰਮੀਤ ਸਿੰਘ ਕੋਟ, ਦੀਦਾਰ ਸਿੰਘ ਥੂਹੀ, ਅਵਤਾਰ ਸਿੰਘ ਕੈਦੂਪੁਰ ਬਲਾਕ ਪ੍ਰਧਾਨ,ਮਹਿੰਦਰ ਸਿੰਘ ਦੁਲੱਦੀ, ਮਲਕੀਤ ਸਿੰਘ ਗੁਣੀਕੇ,
EDITED BY : SARA YAHA | | Last Updated :25 June 2018






















