

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 11 ਅਪ੍ਰੈਲ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਖਰੜ ਵਿਖੇ ਮੁਰੰਮਤ ਦੇ ਕੰਮ ਲਈ ਮਨਜ਼ੂਰੀ ਦੇ ਦਿੱਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਖਰੜ ਵਿਖੇ ਮਲਟੀਪਰਪਜ਼ ਹਾਲ, ਕਲਾਸਰੂਮ ਆਦਿ ਦੀ ਮੁਰੰਮਤ ਲਈ ਕਲੈਰੀਫਿਕੇਸ਼ਨ ਦੀ ਮੰਗ ਕੀਤੀ ਸੀ।ਭਾਰਤੀ ਚੋਣ ਕਮਿਸ਼ਨ ਨੇ ਇਹ ਮਨਜ਼ੂਰੀ ਇਸ ਸ਼ਰਤ ਉੱਤੇ ਦਿੱਤੀ ਹੈ ਕਿ ਇਸ ਤੋਂ ਕਿਸੇ ਦੁਆਰਾ ਕਿਸੇ ਵੀ ਕਿਸਮ ਦਾ ਸਿਆਸੀ ਲਾਹਾ ਨਾ ਲਿਆ ਜਾਵੇ।























