ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ ਚੰ

0
28

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 22 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜ਼ਾਰੀ ਕਰਕੇ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੀਤੇ ਜਾਣ ਵਾਲੇ ਕਈ ਕਾਰਜਾਂ ਲਈ ਪ੍ਰਵਾਨਗੀ, ਪਹਿਲਾਂ ਤੋਂ ਚਲ ਰਹੇ ਕਾਰਜਾਂ ਨੂੰ ਜ਼ਾਰੀ ਰੱਖਣ ਦੀ ਪ੍ਰਵਾਨਗੀ ਅਤੇ ਸੀਵਰ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕਾਰਜ ਲਈ ਪ੍ਰਵਾਨਗੀ ਮੰਗੀ ਗਈ ਸੀ।
ਉਨ•ਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨ•ਾਂ ਕਾਰਜਾਂ ਸਬੰਧੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਕੋਈ ਵੀ ਇਸ ਸਬੰਧੀ ਸਿਆਸੀ ਲਾਹਾ ਲੈਣ ਦਾ ਯਤਨ ਨਾ ਕਰੇ।

LEAVE A REPLY

Please enter your comment!
Please enter your name here