

ਸਰਦੂਲਗੜ੍ਹ 5 ਦਸੰਬਰ (ਬਪਸ):ਘੱਗਰ ਚ ਵਗਦੇ ਕਾਲੇ ਅਤੇ ਕੈਮੀਕਲ ਵਾਲੇ ਪਾਣੀ ਨੂੰ ਰੋਕਣ ਲਈ ਬਣਾਈ ਗਈ ਕਮੇਟੀ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਸਮਾਜ ਸੇਵੀ ਭਾਰਤ ਕੁਮਾਰ ਕਰੰਡੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਕੁਮਾਰ ਜੀ ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਭਾਰਤ ਕਰੰਡੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ ਵੱਖ ਧਾਰਮਿਕ, ਰਾਜਨੀਤਕ, ਸਮਾਜਿਕ, ਸੰਘਰਸ਼ਸ਼ੀਲ ਅਤੇ ਕਿਸਾਨ ਜਥੇਬੰਦੀਆਂ ਨੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਪੀਲ ਕੀਤੀ ਹੈ। ਸਵਰਗਵਾਸੀ ਕ੍ਰਿਸ਼ਨ ਕੁਮਾਰ ਦੀ ਅੰਤਿਮ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਰੋਹ 8 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਢਾਣੀ ਕਰੰਡੀ (ਸਰਦੂਲਗੜ੍ਹ) ਵਿਖੇ ਸਵੇਰੇ 11:00 ਵਜੇ ਹੋਵੇਗਾ।























