

ਮਾਨਸਾ, 24 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ, ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।
ਸ੍ਰੀਮਤੀ ਸੁਖਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ੳਪਦੇਸ਼ ਤੇ ਆਧਾਰਿਤ ਇਹ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੇਖ ਮੁਕਾਬਲੇ ਵਿਚ ਹਰਮਨ ਕੌਰ, ਸਰਕਾਰੀ ਮਿਡਲ ਸਕੂਲ ਹੀਰੇਵਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਦੂਸਰਾ ਸਥਾਨ ਜੁਸਨਪ੍ਰੀਤ ਕੌਰ ਸ੍ਰੀ ਨਰਾਇਣ ਸਰਵਹਿੱਤਕਾਰੀ ਵਿਦਿਆ ਮੰਦਰ ਮਾਨਸਾ ਅਤੇ ਤੀਸਰਾ ਸਥਾਨ ਹਰਵੀਰ ਕੌਰ ਮਾਲਵਾ ਸਰਕਾਰੀ ਸੈਕੰਡਰੀ ਸਕੂਲ ਅੱਕਾਂਵਾਲੀ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾ ਕਹਾਣੀ ਵਿਚ ਭੁਪਿੰਦਰ ਸਿੰਘ ,ਡੀ.ਏ.ਵੀ. ਸਕੂਲ ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਸਰਾ ਸਥਾਨ ਧਰਮਿੰਦਰ ਸਿੰਘ, ਸ੍ਰੀ ਨਰਾਇਣ ਸਰਵਹਿਤਕਾਰੀ ਵਿੱਦਿਆ ਮੰਦਰ ਮਾਨਸਾ ਅਤੇ ਤੀਸਰਾ ਪ੍ਰੀਤੀ ਕੌਰ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਨੇ ਪ੍ਰਾਪਤ ਕੀਤਾ। ਇਸੇ ਤਰਾਂ ਕਵਿਤਾ ਲਿਖਣ ਵਿਚ ਜਸ਼ਨਦੀਪ ਸਿੰਘ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਨੇ ਪਹਿਲਾ ਸਥਾਨ ,ਦੂਸਰਾ ਸਥਾਨ ਖੁਸ਼ਪ੍ਰੀਤ ਕੌਰ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਅਤੇ ਰਣਦੀਪ ਸਿੰਘ, ਸਰਕਾਰੀ ਮਿਡਲ ਸਕੂਲ ਹੀਰੇਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਗਾਇਨ ਵਿਚ ਖੁਸ਼ਪ੍ਰੀਤ ਕੌਰ, ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਨੇ ਪਹਿਲਾ ਸਥਾਨ ,ਦੂਸਰਾ ਸਥਾਨ ਲਖਵਿੰਦਰ ਕੌਰ ,ਸਰਕਾਰੀ ਮਿਡਲ ਸਕੂਲ ਬੱਪੀਆਣਾ ਅਤੇ ਜਸ਼ਨਦੀਪ ਸਿੰਘ, ਦਸਮੇਸ਼ ਪਬਲਿਕ ਸਕੂਲ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਉੱਘੇ ਸਾਹਿਤਕਾਰ ਸ੍ਰੀ ਦਰਸ਼ਨ ਸਿੰਘ ਜੋਗਾ, ਸ੍ਰੀ ਜਸਬੀਰ ਢੰਡ, ਸ੍ਰੀ ਅਮੋਲਕ ਸਿੰਘ ਡੇਲੂਆਣਾ ਨੇ ਕੀਤਾ। ਇਸ ਸਮਾਗਮ ਵਿਚ ਅਧਿਆਪਕ ਸ੍ਰੀ ਸੁਖਵਿੰਦਰ ਸਿੰਘ ਕਾਕਾ ਮਾਨ, ਸ੍ਰੀ ਗੁਰਜੰਟ ਸਿੰਘ, ਸ੍ਰੀ ਪਿਆਰਾ ਸਿੰਘ ਗੁਰਨੇ ਕਲਾਂ, ਸ੍ਰੀ ਗੁਰਮੀਤ ਸਿੰਘ, ਹਰਕੀਰਤ ਕੌਰ, ਹੁਸਨਪ੍ਰੀਤ ਕੌਰ ਅਤੇ ਸ੍ਰੀਮਤੀ ਲਖਵਿੰਦਰ ਕੌਰ ਨੇ ਵੀ ਸਮੂਲੀਅਤ ਕੀਤੀ।























