*ਭੰਮੇ ਕਲਾਂ ਸਕੂਲ ਵਿਖੇ ਮਾਤ ਭਾਸ਼ਾ ਦੇ ਮਹੱਤਵ ਵਿਸ਼ੇ ਉਪਰ ਕਰਵਾਇਆ ਸੰਵਾਦ*

0
40

ਮਾਨਸਾ, 28 ਮਾਰਚ :  (ਸਾਰਾ ਯਹਾਂ/ਮੁੱਖ ਸੰਪਾਦਕ)

            ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਸੱਤ ਰੋਜ਼ਾ ਕੈਂਪ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ  ਨੇ ਵਿਦਿਆਰਥੀਆਂ ਦੇ ਲੈਕਚਰ ਸ਼ੈਸਨ ਵਿੱਚ ਮਾਤ ਭਾਸ਼ਾ ਦੇ ਮਹੱਤਵ ਵਿਸ਼ੇ ਉਪਰ ਸੰਵਾਦ ਰਚਾਇਆ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਾਡੇ ਸੁਪਨਿਆਂ, ਸਾਡੇ ਅਵਚੇਤਨ ਅਤੇ ਚੇਤਿਆਂ ਦਾ ਪ੍ਰਗਟਾਵਾ ਹੁੰਦੀ ਹੈ। ਬਾਕੀ ਭਾਸ਼ਾਵਾਂ ਸਿੱਖਣਾ ਚੰਗੀ ਗੱਲ ਹੈ, ਪਰ ਸਾਨੂੰ ਹੋਰ ਭਾਸ਼ਾਵਾਂ ਵਿੱਚ ਮੁਹਾਰਤ ਨੂੰ ਹੀ ਬੁੱਧੀਮਾਨਤਾ ਦਾ ਸੂਚਕ ਨਹੀਂ ਮੰਨ ਲੈਣਾ ਚਾਹੀਦਾ।

            ਇਸ ਭਾਸ਼ਣ ਦੌਰਾਨ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਜ ਭਾਸ਼ਾ ਐਕਟ 2008 ਅਤੇ ਰਾਜ ਭਾਸ਼ਾ ਤਰਮੀਮ ਐਕਟ 2021 ਬਾਰੇ ਜਾਣਕਾਰੀ ਦਿੱਤੀ । ਉਹਨਾਂ ਵਿਦਿਆਰਥੀਆਂ ਨੂੰ ਦੁਕਾਨਾਂ ਅਤੇ ਅਦਾਰਿਆਂ ਦੇ ਬਾਹਰਲੇ ਬੋਰਡ ਪੰਜਾਬੀ ਵਿੱਚ ਕਰਨ ਬਾਰੇ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਦਰਸ਼ਕਾਂ ਨੂੰ ਜਾਣੂ ਕਰਵਾਇਆ।

 ਇੰਚਾਰਜ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਸਕੂਲ ਵਿੱਚ ਵਿਭਾਗ ਦੀ ਟੀਮ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਫੈਲੋ ਦੇਬਾਸਮਿਤਾ ਬੇਜ ਨੇ ਵੀ ਆਪਣੀ ਜ਼ਿੰਦਗੀ ਦੇ ਅਨੁਭਵ ਸਾਂਝੇ ਕਰਕੇ ਵਿਦਿਆਰਥੀਆਂ ਨੂੰ ਚੰਗੀ ਸਖਸ਼ੀਅਤ ਦੇ ਵਿਕਾਸ ਦੇ ਨੁਕਤੇ ਦੱਸੇ। ਇਸ ਰਾਸ਼ਟਰੀ ਸੇਵਾ ਯੋਜਨਾ ਕੈਂਪ ਦੇ ਪ੍ਰੋਗਰਾਮ ਅਫ਼ਸਰ ਰਾਜਨੀਤੀ ਸ਼ਾਸ਼ਤਰ ਦੇ ਲੈਕਚਰਾਰ ਗੁਰਪਾਲ ਸਿੰਘ ਵੱਲੋਂ ਭਾਸ਼ਾ ਵਿਭਾਗ ਦੇ ਕਾਰਜਾਂ ਦੀ ਸਲਾਘਾ ਕੀਤੀ ਗਈ।

ਇਸ ਸਮਾਗਮ ਵਿੱਚ  ਰਜਨੀਸ਼ ਸ਼ਰਮਾ, ਅੰਗਰੇਜ਼ੀ ਮਾਸਟਰ, ਸਕੂਲ ਦੇ ਅਧਿਆਪਕ, ਮਿਡ-ਡੇ-ਮੀਲ ਸਟਾਫ਼ ਹਾਜ਼ਰ ਸਨ।

LEAVE A REPLY

Please enter your comment!
Please enter your name here