

Amritsar News (ਸਾਰਾ ਯਹਾਂ/ਬਿਊਰੋ ਨਿਊਜ਼) : ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਰੀਲੀ ਸ਼ਰਾਬ ਕਾਂਡ ਦੇ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ।

ਉੱਥੇ ਹੀ ਪੁਲਿਸ ਨੇ ਅਦਾਲਤ ਵਿੱਚ ਤਰਕ ਦਿੱਤਾ ਕਿ ਸਾਰੀ ਦੋਸ਼ੀਆਂ ਤੋਂ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ। ਦੋਸ਼ੀਆਂ ਦੇ ਮੋਬਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨਾਲ ਦੋਸ਼ੀਆਂ ਦੇ ਪਿਛੋਕੜ ਦਾ ਪਤਾ ਲੱਗ ਸਕੇ ਭਾਵ ਕਿ ਉਹ ਪਹਿਲਾਂ ਕੀ ਕਰਦੇ ਰਹੇ ਅਤੇ ਹੁਣ ਕੀ ਕਰ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਅਤੇ ਦਿੱਲੀ ਦੇ ਸਪਲਾਇਰਾਂ ਦੇ ਰਿਕਾਰਡ ਵੀ ਖੰਗਾਲੇ ਜਾ ਰਹੇ ਹਨ। ਫਿਲਹਾਲ ਇਸ ਮਾਮਲੇ ਵਿੱਚ ਹਾਲੇ ਤੱਕ 16 ਦੋਸ਼ੀ ਹਿਰਾਸਤ ਵਿੱਚ ਹਨ, ਜਦਕਿ 2 ਹਾਲੇ ਵੀ ਫਰਾਰ ਹਨ। ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 27 ਹੋ ਚੁੱਕੀ ਹੈ।























