ਮਮਤਾ ਦੀ ਪੁਲਿਸ ਨੇ ਮੋਦੀ ਦੀ ਸੀਬੀਆਈ ਨੂੰ ਥਾਣੇ ਡੱਕਿਆ

0
50

ਕੋਲਕਾਤਾ: ਪੱਛਮੀ ਬੰਗਾਲ ਦੇ ਸ਼ਾਰਦਾ ਚਿਟਫੰਡ ਤੇ ਰੋਜ਼ ਵੈਲੀ ਘੁਟਾਲਾ ਮਾਮਲੇ ‘ਚ ਐਤਵਾਰ ਸ਼ਾਮ ਕੇਂਦਰੀ ਜਾਂਚ ਏਜੰਸੀ ਨਾਲ ਜੱਗੋਂ ਤੇਰ੍ਹਵੀਂ ਹੋ ਗਈ। ਸੀਬੀਆਈ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚੀ ਸੀ, ਪਰ ਉੱਥੇ ਮਾਹੌਲ ਭਖ਼ ਗਿਆ। ਇਸੇ ਦਰਮਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚ ਗਏ।

View image on TwitterView image on TwitterView image on Twitter

ANI

@ANI

West Bengal: Police detains the CBI team which had reached the residence of Kolkata Police Commissioner Rajeev Kumar. The team has now been taken to a police station.

ਸੀਬੀਆਈ ਦੀ ਟੀਮ ਤੇ ਕੋਲਕਾਤਾ ਪੁਲਿਸ ਦੀ ਟੀਮ ਵਿਚਾਲੇ ਤਣਾਅ ਵਧ ਗਿਆ ਕਿਉਂਕਿ ਪੁਲਿਸ ਨੇ ਸੀਬੀਆਈ ਨੂੰ ਕਮਿਸ਼ਨਰ ਦੇ ਘਰ ਦਾਖਲ ਹੋਣ ਤੋਂ ਰੋਕ ਦਿੱਤਾ। ਇਸ ਮਗਰੋਂ ਸੀਬੀਆਈ ਦੇ ਪੰਜ  ਅਧਿਕਾਰੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਕੋਲਕਾਤਾ ਸਥਿਤ ਸੀਬੀਆਈ ਦੇ ਖੇਤਰੀ ਹੈੱਡਕੁਆਟਰ ਨੂੰ ਵੀ ਪੁਲਿਸ ਨੇ ਘੇਰਾ ਪਾਇਆ ਹੋਇਆ ਹੈ।

View image on TwitterView image on TwitterView image on Twitter

ANI

@ANI

West Bengal: Police force of Bidhannagar police is present outside the CBI regional office at CGO Complex, Kolkata.

ਮੁੱਖ ਮੰਤਰੀ ਦੇ ਪਹੁੰਚਣ ਤੋਂ ਕੁਝ ਸਮਾਂ ਬਾਅਦ ਹੀ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਵੀ ਪੁਲਿਸ ਕਮਿਸ਼ਨਰ ਦੀ ਰਿਹਾਇਸ਼ ‘ਤੇ ਪਹੁੰਚੇ। ਕਮਿਸ਼ਨਰ ਦੀ ਰਿਹਾਇਸ਼ ‘ਤੇ ਹੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ।

View image on TwitterView image on TwitterView image on TwitterView image on Twitter

ANI

@ANI

ਦਰਅਸਲ, ਸੀਬੀਆਈ ਸ਼ਾਰਦਾ ਚਿੱਟਫੰਡ ਮਾਮਲੇ ‘ਚ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ। ਰੋਜ਼ ਵੈਲੀ ਘੁਟਾਲਾ 15,000 ਕਰੋੜ ਰੁਪਏ ਦਾ ਹੈ ਜਦਕਿ ਸ਼ਾਰਦਾ ਘਪਲਾ 2500 ਕਰੋੜ ਰੁਪਏ ਦਾ ਹੈ। ਘੁਟਾਲਿਆਂ ਦੀ ਜਾਂਚ ਵਿੱਚ ਪੱਛਮੀ ਬੰਗਾਲ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰਨ ਵਾਲੇ ਆਈਪੀਐਸ ਅਧਿਕਾਰੀ ਰਾਜੀਵ ਕੁਮਾਰ ਤੋਂ ਲਾਪਤਾ ਦਸਤਾਵੇਜ਼ਾਂ ਤੇ ਫਾਇਲਾਂ ਦੇ ਸਬੰਧ ‘ਚ ਪੁੱਛਗਿੱਛ ਕੀਤੀ ਜਾਣੀ ਹੈ ਪਰ ਉਹ ਜਾਂਚ ਏਜੰਸੀ ਦੇ ਸਨਮੁਖ ਪੇਸ਼ ਹੋਣ ਸਬੰਧੀ ਨੋਟਿਸਾਂ ਦਾ ਜਵਾਬ ਨਹੀਂ ਦੇ ਰਹੇ ਸਨ।


EDITED BY : SARA YAHA | | Last Updated :8:05 pm 3 ਫ਼ਰਵਰੀ 2019

LEAVE A REPLY

Please enter your comment!
Please enter your name here