ਮਾਂ ਖੇਡ ਕਬੱਡੀ ਨੂੰ ਵੇਖਣ ਲਈ ਪਹੁੰਚੇ ਖੇਡ ਪ੍ਰੇਮੀ

0
26

ਮਾਨਸਾ  30 ਜਨਵਰੀ (ਬਪਸ):  ਗੁਰੂ ਨਾਨਕ ਸਪੋਰਟਸ ਕਲੱਬ ਉਲਕ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦੌਰਾਨ ਮਾਂ ਖੇਡ ਕਬੱਡੀ ਨੂੰ ਵੇਖਣ ਲਈ ਪੰਜਾਬ ਅਤੇ ਹਰਿਆਣੇ ਤੋਂ ਸੈਂਕੜੇ ਦੀ ਗਿਣਤੀ ਵਿੱਚ ਖੇਡ ਪ੍ਰੇਮੀ ਪਹੁੰਚੇ ਹੋਏ ਸਨ ।ਅੱਜ ਟੂਰਨਾਮੈਂਟ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਨੇਮ ਚੰਦ ਚੌਧਰੀ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਮੌਕੇ ਕਿਹਾ ਕਿ ਸਪੋਰਟਸ ਕਲੱਬ ਜਾਂ ਲੋਕ ਭਲਾਈ ਕਲੱਬ ਸਭ ਦੇ ਸਾਂਝੇ ਹੁੰਦੇ ਹਨ। ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਕਦੇ ਵੀ ਰਾਜਨੀਤੀ ਚ ਨਹੀਂ ਪੈਣਾ ਚਾਹੀਦਾ ਸਗੋਂ ਹਰ ਇੱਕ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਉੱਥੇ ਨੌਜਵਾਨ ਵੀ ਬੇਰੁਜ਼ਗਾਰੀ ਦੀ ਵੱਡੀ ਮਾਰ ਝੱਲ ਰਹੇ ਹਨ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੱਕ ਮੁੱਠ ਹੋ ਕੇ ਡੁੱਬ ਰਹੀ ਕਿਸਾਨੀ ਅਤੇ ਮਰ ਰਹੀ ਜਵਾਨੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਹ ਪਿੰਡ ਵਧਾਈ ਦੇ ਪਾਤਰ ਹਨ ਜਿੱਥੇ ਅਜਿਹੇ ਨੌਜਵਾਨ ਹਨ ਜੋ ਸਮੇਂ ਸਮੇਂ ਸਿਰ ਖੇਡ ਟੂਰਨਾਮੈਂਟ ਕਰਵਾਉਂਦੇ ਰਹਿੰਦੇ ਹਨ ਉਨ੍ਹਾਂ ਸਮੂਹ ਕਲੱਬ ਮੈਂਬਰਾਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸਮੂਹ ਕਲੱਬ ਮੈਂਬਰ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

LEAVE A REPLY

Please enter your comment!
Please enter your name here