*ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਹੋਈ ਸ਼ੁਰੂਆਤ*

0
51

ਫਗਵਾੜਾ (ਸਾਰਾ ਯਹਾਂ/ਸ਼ਿਵ ਕੋੜਾ): ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਤੇ ਸਿਵਲ ਸਰਜਨ ਕਪੂਰਥਲਾ ਡਾ ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਫਗਵਾੜਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਸਿਮਰਦੀਪ ਕੋਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿੱਖੇ 1 ਅਗਸਤ ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਸਿਵਲ ਹਸਪਤਾਲ ਫਗਵਾੜਾ ਦੇ ਨਿਊ ਵਾਰਡ ਚ ਨਵਜਨਮੇ ਬੱਚਿਆਂ ਦੀਆ ਮਾਵਾਂ ਨੂੰ ਬ੍ਰੈਸਟ ਫਿਡਿੰਗ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤੈਨਾਤ ਡਾ ਪਾਰੁਲ ਪਾਲ ਮੈਡੀਕਲ ਅਫ਼ਸਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚਿਆਂ ਵਿੱਚ ਰੋਗਾਂ ਨਾਲ ਲੜਨ ਦੀ ਤਾਕਤ ਨੂੰ ਵਧਾਉਂਦਾ ਹੈ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਤੇ ਯੂਨੀਸੇਫ ਦੀ ਇੱਕ ਰਿਪੋਰਟ ਦੇ ਅਨੁਸਾਰ ਬੱਚਿਆਂ ਦੀ ਸਿਹਤ, ਪੋਸ਼ਣ ਤੇ ਵਿਕਾਸ ਲਈ ਸਤਨਪਾਨ ਜਾਂ ਮਾਂ ਦਾ ਦੁੱਧ ਲਾਜ਼ਮੀ ਹੈ ਉਨ੍ਹਾਂ ਕਿਹਾ ਕਿ ਬੱਚੇ ਦੇ ਜਨਮ ਤੋਂ 1 ਘੰਟੇ ਦੇ ਅੰਦਰ ਸਤਨਪਾਨ ਸ਼ੁਰੂ ਕਰਾਉਣਾ ਬੱਚੇ ਲਈ ਬਹੁਤ ਲਾਭਕਾਰੀ ਹੁੰਦਾ ਹੈ ਉਨਾਂ ਕਿਹਾ ਕਿ ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ ਸਤਨਪਾਨ ਕਰਾਇਆ ਜਾਣਾ ਚਾਹੀਦਾ ਹੈ ਇਸ ਦੇ ਬਾਅਦ ਪੂਰਕ ਖੁਰਾਕ ਦੇ ਨਾਲ-ਨਾਲ ਘੱਟੋ ਘੱਟ 2 ਸਾਲ ਤੱਕ ਸਤਨਪਾਨ ਜਾਰੀ ਰੱਖਣਾ ਚਾਹੀਦਾ ਹੈ ਇਸ ਮੌਕੇ ਡਾ ਅੰਜਨਾ ਅਰੋੜਾ ਐਮ ੳ ਸਿਵਲ ਹਸਪਤਾਲ ਫਗਵਾੜਾ ਨੇ ਦੱਸਿਆ ਕਿ ਮਾਂ ਦੇ ਪਹਿਲਾ ਗਾੜੇ ਦੁੱਧ (ਬੋਹਲੀ) ਵਿੱਚ ਨਵ-ਜੰਮੇ ਬੱਚੇ ਲਈ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ ਇਸ ਲਈ ਜਨਮ ਤੋਂ ਲੈ ਕੇ 6 ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਓ ਉਨ੍ਹਾਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਲਾਹ ਦਿੱਤੀ ਕਿ ਉਹ 16 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇਂ ਚਾਵਲ,ਖਿਚੜੀ, ਦਲੀਆ ਆਦਿ ਵੀ ਜ਼ਰੂਰ ਦੇਣ ਸੰਤੁਲਿਤ ਖੁਰਾਕ ਤੋਂ ਇਲਾਵਾ 2 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਵੀ ਜ਼ਰੂਰ ਪਿਲਾੳ ਇਸ ਮੌਕੇ ਹੈਡ ਨਰਸਿੰਗ ਸਿਸਟਰ ਮੈਡਮ ਰੀਟਾ ਮਸੀਹ , ਸਟਾਫ਼ ਨਰਸ ਮੈਡਮ ਪ੍ਰਮਿੰਦਰ ਕੌਰ ਆਦਿ ਮੌਜੂਦ ਸਨ

LEAVE A REPLY

Please enter your comment!
Please enter your name here