ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਕਰਵਾਇਆ

0
18

ਮਾਨਸਾ, 30 ਅਕਤੂਬਰ ((ਸਾਰਾ ਯਹਾ,ਬਲਜੀਤ ਸ਼ਰਮਾ): ਭਾਰਤ ਸਰਕਾਰ ਦੇ ਅਦਾਰੇ ਸੈਂਟਰਲ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਬੀ.ਕੇ.ਉੱਪਲ, ਆਈ.ਪੀ.ਐਸ. ਚੀਫ਼ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਵਰਿੰਦਰ ਸਿੰਘ ਬਰਾੜ, ਐਸ.ਐਸ.ਪੀ, ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਹਰਜਿੰਦਰ ਸਿੰਘ, ਡੀ.ਐਸ.ਪੀ. ਵਿਜੀਲੈਂਸ ਬਿਊਰੋ, ਯੂਨਿਟ ਮਾਨਸਾ ਵੱਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਹਫਤਾ ਮਨਾਉਂਦੇ ਹੋਏ ਅੱਜ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
    ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦੌਰਾਨ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕਰਦਿਆਂ ਵਿਜੀਲੈਂਸ ਬਿਊਰੋ ਦੇ ਕੰਮਕਾਜ ਅਤੇ ਬਿਊਰੋ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸੈਮੀਨਾਰ ਦੌਰਾਨ ਵਿਜੀਲੈਂਸ ਬਿਊਰੋ ਦੇ ਕੰਮਾਂ ਜਿਵੇਂ ਕਿ ਕਿਸੇ ਸਰਕਾਰੀ ਅਧਿਕਾਰੀ, ਕਰਮਚਾਰੀ ਵੱਲੋਂ ਸਰਕਾਰੀ ਕੰਮ ਬਦਲੇ ਰਿਸ਼ਵਤ ਲੈਣ ਤੇ ਉਸ ਨੂੂੰ ਰੰਗੇ ਹੱਥੀ ਕਾਬੂ ਕਰਵਾਉਣਾ, ਸਰਕਾਰ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ ਦਾ ਨਿਰਮਾਣ, ਸਰਕਾਰੀ ਇਮਾਰਤਾਂ ਦਾ ਨਿਰਮਾਣ, ਪੰਚਾਇਤੀ ਫੰਡਾਂ ਵਿਚ ਘਪਲੇਬਾਜ਼ੀ ਸਬੰਧੀ, ਸਰਕਾਰੀ ਏਜੰਸੀਆਂ ਜਿਵੇਂ ਕਿ ਮਾਰਕਫੈੱਡ, ਪਨਸਪ, ਪਨਗਰੇਨ, ਵੇਅਰਹਾਊਸ ਵੱਲੋਂ ਜੇਕਰ ਸਰਕਾਰੀ ਗੋਦਾਮਾਂ ਵਿਚ ਸਟੋਰ ਸਰਕਾਰੀ ਕਣਕ ਵਿਚ ਕੋਈ ਹੇਰਾਫੇਰੀ ਕੀਤੀ ਗਈ ਹੋਵੇ, ਤਾਂ ਇਸ ਸਬੰਧੀ ਸੂਚਨਾ ਵਿਜੀਲੈਂਸ ਬਿਊਰੋ, ਮਾਨਸਾ ਨੂੰ ਤੁਰੰਤ ਦੇਣ ਬਾਰੇ ਜਾਗਰੂਕ ਕੀਤਾ ਗਿਆ।
    ਸ੍ਰੀ ਹਰਜਿੰਦਰ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਮਾਨਸਾ ਵੱਲੋਂ ਸੰਬੋਧਨ ਕਰਦੇ ਹੋਏ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
    ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਡਾ. ਬਰਿੰਦਰ ਕੌਰ ਪ੍ਰਿੰਸੀਪਲ ਮਾਤਾ ਸੁੰਦਰੀ ਗਰਲਜ਼ ਕਾਲਜ, ਬੀ.ਡੀ.ਪੀ.ਓ. ਮਾਨਸਾ, ਸਰਦੂਲਗੜ੍ਹ ਸ੍ਰੀ ਮੇਜਰ ਸਿੰਘ, ਬੀ.ਡੀ.ਪੀ.ਓ. ਬੁਢਲਾਡਾ ਮੈਡਮ ਭਗਵੰਤ ਕੌਰ ਤੋਂ ਇਲਾਵਾ ਬਿਊਰੋ ਦੇ ਕਰਮਚਾਰੀ ਏ.ਐਸ.ਆਈ. ਜਗਦੀਪ ਸਿੰਘ ਅਤੇ ਸਿਪਾਹੀ ਭੁਪਿੰਦਰ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here