*ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਦੇ 12 ਸਾਲ ਪੂਰੇ ਹੋਣ ਤੇ ਪਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ*

0
15

ਮਾਨਸਾ, 20 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਦੇ 12 ਸਾਲ ਪੂਰੇ ਹੋਣ ਤੇ ਪਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਤੇ ਵਿਸ਼ੇਸ਼ ਤੌਰ ਮੁੱਖ ਮਹਿਮਾਨ ਜ਼ਿਲ੍ਹਾ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਪਹੁੰਚੇ। ਕਾਲਜ਼ ਦੀ ਪ੍ਰਿੰਸੀਪਲ ਡਾ. ਬਰਿੰਦਰ ਕੌਰ ਪ੍ਰਿੰਸੀਪਲ ਨੇ ਕਿਹਾ ਕਿ ਅੱਜ ਦੇ ਦਿਨ ਸਾਡੇ ਕਾਲਜ ਦੀ ਸਥਾਪਨਾ ਕੀਤੀ ਗਈ ਸੀ। ਇਸ ਲਈ ਅੱਜ ਕਾਲਜ ਦੇ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 

ਅੱਜ ਸਾਡੇ ਦੇਸ਼ ਅੰਦਰ ਮਾਦਾ ਭਰੂਣ ਹੱਤਿਆਵਾਂ ਕਾਰਨ ਲੜਕੀਆਂ ਦੀ ਘੱਟ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਵੱਡੇ ਵੱਡੇ ਅਡੰਬਰ ਹੋ ਰਹੇ ਹਨ। ਕੇਂਦਰ ਸਰਕਾਰਾਂ, ਸੂਬਾ ਸਰਕਾਰਾਂ, ਪ੍ਰਸ਼ਾਸ਼ਨ, ਧਾਰਮਿਕ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਆਦਿ ਮੰਨ ਲਉ ਕਿ ਹਰ ਇੱਕ ਹੀ ਮਾਦਾ ਭਰੂਣ ਹੱਤਿਆ ਦਾ ਵਿਰੋਧ ਕਰ ਰਿਹਾ ਹੈ, ਪਰ ਫਿਰ ਵੀ ਲੜਕੀਆਂ ਦੀ ਗਿਣਤੀ ਘੱਟ ਹੀ ਹੈ। ਸਾਡੇ ਮਰਦ ਪ੍ਰਧਾਨ ਦੇਸ਼ ਵਿੱਚ ਲੜਕੀਆਂ ਨੂੰ ਮਾਰਨ ਦੀ ਇਹ ਬਿਮਾਰੀ ਕੋਈ ਨਵੀਂ ਪੈਦਾ ਨਹੀਂ ਹੋਈ, ਇਹ ਤਾਂ ਮੁੱਢ ਤੋਂ ਹੀ ਚੱਲੀ ਆ ਰਹੀ ਹੈ। ਅਜੋਕੇ ਸਮੇਂ ਵਿੱਚ ਇਸਦਾ ਸਿਰਫ ਢੰਗ ਹੀ ਬਦਲਿਆ ਹੈ। ਮਾਦਾ ਭਰੂਣ ਹੱਤਿਆ ਦਾ ਮੁੱਖ ਕਾਰਣ ਇਸਤਰੀ ਦੀ ਨਾ ਬਰਾਬਰੀ ਹੀ ਹੈ। ਕਹਿਣ ਨੂੰ ਤਾਂ ਭਾਵੇਂ ਇਸਤਰੀ ਨੂੰ ਬਰਾਬਰਤਾ ਦਾ ਹੱਕ ਪ੍ਰਾਪਤ ਹੈ, ਪਰ ਅਸਲੀਅਤ ਇਸ ਦੇ ਉਲਟ ਹੈ, ਇਸਤਰੀ ਨਾਲ ਤਾਂ ਇੱਥੋਂ ਦੇ ਕਹੇ ਜਾਂਦੇ ਧਾਰਮਿਕ ਰਹਿਬਰਾਂ ਨੇ ਵੀ ਘੱਟ ਨਹੀਂ ਗੁਜਾਰੀ। ਮਹਾਂਭਾਰਤ ਦੇ ਨਾਇਕਾਂ ਨੇ ਆਪਣੀ ਪਤਨੀ ਦਰੋਪਤਾਂ ਨੂੰ ਆਪਣੀ ਵਸਤੂ ਸਮਝ ਕੇ ਜੂਏ ਵਿੱਚ ਹੀ ਹਾਰ ਦਿੱਤਾ ਸੀ, ਕਹੇ ਜਾਂਦੇ ਰਾਮ ਚੰਦਰ ਅਵਤਾਰ ਨੇ ਆਪਣੀ ਘਰ ਵਾਲੀ ਸੀਤਾ ਨੂੰ ਆਪਣੇ ਘਰੋਂ ਹੀ ਕੱਢ ਦਿੱਤਾ ਸੀ, ਤੁਲਸੀ ਜੀ ਰਮਾਇਣ ਵਿੱਚ ਲਿਖਦੇ ਹਨ ਕਿ ਢੋਰ, ਸੂਦਰ, ਪਸ਼ੂ ਔਰ ਨਾਰੀ ਚਾਰੋਂ ਤਾੜਨ ਕੇ ਅਧਿਕਾਰੀ। ਕਿਸੇ ਨੇ ਇਸਤਰੀ ਨੂੰ ਪੈਰ ਦੀ ਜੁੱਤੀ ਕਿਹਾ, ਕਿਸੇ ਨੇ ਨਰਕ ਦਾ ਦਰਵਾਜਾ। ਬੇਸ਼ੱਕ ਸਾਡੇ ਹਿੰਦੂ ਸਮਾਜ ਵਿੱਚ ਦੇਵੀਆਂ ਦੀ ਪੂਜਾ ਵੀ ਕੀਤੀ ਜਾਂਦੀ ਹੈ, ਪਰ ਸਭ ਤੋਂ ਵੱਧ ਇਸਤਰੀ ਦਾ ਸ਼ੋਸ਼ਣ ਵੀ ਹਿੰਦੂ ਸਮਾਜ ਵਿੱਚ ਹੀ ਹੋਇਆ ਹੈ। ਮੁਸਲਿਮ ਸਮਾਜ ਵਿੱਚ ਵੀ ਔਰਤਾਂ ਨੂੰ ਬਰਾਬਰਤਾ ਦਾ ਹੱਕ ਹਾਸਲ ਨਹੀਂ ਹੈ। ਸਿੱਖ ਮੱਤ ਦੇ ਮੋਢੀ ਬਾਬੇ ਨਾਨਕ ਜੀ ਨੇ ਔਰਤਾਂ ਦੇ ਹੱਕ ਵਿੱਚ ਅਵਾਜ ਉਠਾਉਦਿਆਂ ਕਿਹਾ ਸੀ:- ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣ ਵੀਅਹੁ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨ॥ ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥ … ….॥ (ਪੰਨਾ ਨੰ: 473)॥ ਪ੍ਰੋ: ਸਾਹਿਬ ਸਿੰਘ ਨੇ ਇਸ ਸ਼ਬਦ ਦੇ ਅਰਥ ਕਰਦਿਆਂ ਲਿਖਿਆ ਹੈ ਕਿ ਇਸਤਰੀ ਤੋਂ ਜਨਮ ਲਈਂਦਾ ਹੈ, ਇਸਤਰੀ ਦੇ ਪੇਟ ਵਿੱਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ, ਇਸਤਰੀ ਰਾਹੀਂ ਹੀ ਕੁੜਮਾਈ ਤੇ ਵਿਆਹ ਹੁੰਦਾ ਹੈ, ਇਸਤਰੀ ਰਾਹੀਂ ਹੀ ਹੋਰ ਲੋਕਾਂ ਨਾਲ ਸਬੰਧ ਬਣਦਾ ਹੈ, ਇਸਤਰੀ ਤੋਂ ਹੀ ਜਗਤ ਦੀ ਉਤਪਤੀ ਦਾ ਰਾਸਤਾ ਚੱਲਦਾ ਹੈ, ਜੇ ਇਸਤਰੀ ਮਰ ਜਾਏ ਤਾਂ ਹੋਰ ਇਸਤਰੀ ਦੀ ਭਾਲ ਕਰੀਂਦੀ ਹੈ, ਇਸਤਰੀ ਤੋਂ ਹੀ ਹੋਰਨਾਂ ਨਾਲ ਰਿਸ਼ਤੇਦਾਰੀ ਬਣਦੀ ਹੈ, ਜਿਸ ਇਸਤਰੀ ਜਾਤੀ ਤੋਂ ਰਾਜੇ ਭੀ ਜੰਮਦੇ ਹਨ ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ। (ਸ਼੍ਰੀ ਗੁਰੂ ਗ੍ਰੰਥ ਸਾਹਿਬ ਦਰਪਣ, ਪੋਥੀ ਤੀਜੀ ਪੰਨਾ ਨੰ: 680)॥ 

ਪਰ ਅਜੋਕੀ ਸਿੱਖ ਮੱਤ ਵੀ ਬਾਬੇ ਨਾਨਕ ਦੇ ਸ਼ਬਦਾਂ ਨੂੰ ਰੱਟੇ ਲਾਕੇ ਪੜ੍ਹਨ ਤੱਕ ਹੀ ਸੀਮਿਤ ਹੈ, ਅਸਲੀਅਤ ਵਿੱਚ ਬਰਾਬਰਤਾ ਔਰਤਾਂ ਨੂੰ ਸਿੱਖ ਮੱਤ ਵਿੱਚ ਵੀ ਨਹੀਂ ਮਿਲ ਰਹੀ। ਜਿਵੇਂ ਕਿ ਖੰਡੇ ਦੀ ਪਹੁਲ ਤਿਆਰ ਕਰਨ ਸਮੇਂ ਇਸਤਰੀ ਨੂੰ ਪੰਜ ਪਿਆਰਿਆਂ ਵਿੱਚ ਸ਼ਾਮਿਲ ਨਾ ਕਰਨਾ, ਹਰਿਮੰਦਰ ਸਾਹਿਬ ਵਿਖੇ ਸਿੱਖ ਬੀਬੀਆਂ ਨੂੰ ਕੀਰਤਨ ਨਾ ਕਰਨ ਦੇਣਾ, ਗੁਰਦੁਆਰਿਆਂ ਵਿੱਚ ਪੁੱਤਰ ਪ੍ਰਾਪਤੀ ਦੀਆਂ ਅਰਦਾਸਾਂ ਕਰਨੀਆਂ, ਪੁੱਤਰ ਦੇ ਜਨਮ ਦੀ ਖੁਸ਼ੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਵਾਉਣੇ, ਅਨੰਦ ਕਾਰਜਾਂ ਸਮੇਂ ਲੜਕੀ ਦਾ ਪੱਲਾ ਲੜਕੇ ਹੱਥ ਫੜਾਉਣਾ, ਲੜਕੀ ਨੂੰ ਲੜਕੇ ਦੇ ਖੱਬੇ ਹੱਥ ਬਹਾਉਣਾ ਆਦਿ ਰਸਮਾਂ ਨਾ ਬਰਾਬਰੀ ਦੀਆਂ ਪਰਤੱਖ ਉਦਹਾਰਣਾਂ ਹਨ। ਇਸ ਮੌਕੇ ਤੇ ਕਾਲਜ ਦੇ ਸਟਾਫ਼ ਤੋਂ ਇਲਾਵਾ ਹਰਜੀਤ ਸਿੰਘ ਦੰਦੀਵਾਲ ਸੂਬਾ ਸਕੱਤਰ ਟ੍ਰੇਡ ਵਿੰਗ ਪੰਜਾਬ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ, ਨੀਤੂ ਢੈਪਈ ਯੂਥ ਵਿੰਗ, ਜਗਦੀਸ਼ ਖੀਵਾ ਅਤੇ ਪੂਜਾ ਰਾਣੀ ਹਾਜ਼ਰ ਸਨ। 

LEAVE A REPLY

Please enter your comment!
Please enter your name here