*ਮਾਨਸਾ ”ਏਕੀਕ੍ਰਿਤ ਜਨਤਕ ਸਿਹਤ ਪ੍ਰਯੋਗਸ਼ਾਲਾ” ਚਾਲੂ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ*

0
92

ਮਾਨਸਾ, 17 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮੰਤਵ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਕੁਮਾਰ ਰਾਹੁਲ ਦੀ ਪ੍ਰਧਾਨਗੀ ਅਤੇ ਡਾਇਰੈਕਟਰ ਸਿਹਤ ਵਿਭਾਗ ਡਾ. ਹਤਿੰਦਰ ਕੌਰ ਦੀ ਹਾਜ਼ਰੀ ਵਿੱਚ ਜਨਵਰੀ 2026 ਤੱਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਬੰਧੀ ਚੰਡੀਗੜ੍ਹ ਵਿਖੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਅਤੇ ਡਿਪਟੀ ਕਮਿਸ਼ਨਰਾਂ ਦੀ ਕਾਨਫਰੰਸ ਹੋਈl

ਕਾਨਫਰੰਸ ਦੌਰਾਨ ਜ਼ਿਲ੍ਹਾ ਮਾਨਸਾ ਨੂੰ ਏਕੀਕ੍ਰਿਤ ਜਨਤਕ ਸਿਹਤ ਪ੍ਰਯੋਗਸ਼ਾਲਾ (IPHL) ਨੂੰ ਚਾਲੂ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੋਣ ਦੇ ਮਾਣ ਵਜ਼ੋਂ ਸਨਮਾਨਿਤ ਕੀਤਾ ਗਿਆl  ਇਸ ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ, ਡਾ.ਰਣਜੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ ਨੂੰ ਸੌਂਪਿਆ ਗਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਇਸ ਸ਼ਲਾਘਾਯੋਗ ਉਪਲੱਬਧੀ ‘ਤੇ ਵਧਾਈ ਦਿੱਤੀ ਗਈ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅੱਗੇ ਤੋਂ ਵੀ ਵੱਧ-ਚੜ੍ਹ ਕੇ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ l ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ l

NO COMMENTS