

ਮਾਨਸਾ (ਸਾਰਾ ਯਹਾ ) : ਮਾਨਸਾ ਦੇ ਪਿੰਡ ਖਿਆਲਾ ‘ਚ ਇਕ ਦਿਲ ਕੰਬਾਅ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਥੇ ਹੀ ਬਸ ਨਹੀਂ ਬਾਅਦ ਵਿਚ ਉਸ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦਰਅਸਲ 48 ਸਾਲਾ ਜਗਬੀਰ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਜਿਸ ਕਾਰਨ ਘਰ ‘ਚ ਅਕਸਰ ਕਲੇਸ਼ ਰਹਿੰਦਾ ਸੀ। ਇਸੇ ਕਲੇਸ਼ ਦੇ ਚੱਲਦੇ ਐਤਵਾਰ ਨੂੰ ਜਗਬੀਰ ਨੇ ਪਹਿਲਾਂ ਆਪਣੀ ਪਤਨੀ ਗੁਰਪ੍ਰੀਤ ਕੌਰ ਨੂੰ ਗੋਲੀ ਮਾਰੀ ਅਤੇ ਬਾਅਦ ਵਿਚ ਆਪਣੇ ਪੁੱਤਰ ਨੂੰ ਵੀ ਮਾਰ ਦਿੱਤੀ। 
ਦੁੱਖ ਦੀ ਗੱਲ ਇਹ ਰਹੀ ਕਿ ਬੱਚੇ ਦੀ ਉਮਰ ਸਿਰਫ 11 ਮਹੀਨੇ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
EDITED BY : SARA YAHA | | Last Updated : 7:00 pm 9 September 2018






















