

ਮਾਨਸਾ, 16 ਜਨਵਰੀ (ਸਾਰਾ ਯਹਾਂ/ਜੋਨੀ ਜਿੰਦਲ ): ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਜ਼ਿਲ੍ਹਾ ਵਾਸੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਅੱਜ 04 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 16 ਹਜ਼ਾਰ 057 ਕੇਸ ਪਾਜੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 15 ਹਜ਼ਾਰ 260 ਨਾਗਰਿਕ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।























