

ਮਾਨਸਾ, 18 ਜੂਨ :- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਜ਼ਿਲ੍ਹਾ ਮਾਨਸਾ ਦੇ ਬਲਾਕ ਭੀਖੀ ਨੂੰ ਤੋੜ ਕੇ ਮਾਨਸਾ ਬਲਾਕ ਨਾਲ ਜੋੜਨ ਸਬੰਧੀ ਸੂਬੇ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਬਣ ਚੁੱਕੀ ਹੈ। ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਜਾਰੀ ਹੈ। ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋਂ, ਸੀ ਪੀ ਆਈ ਆਗੂ ਦਲਜੀਤ ਸਿੰਘ ਮਾਨਸ਼ਾਹੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਓ, ਨੋਜਵਾਨ ਸਭਾ ਦੇ ਜਗਤਾਰ ਸਿੰਘ ਪੰਧੇਰ ਅਤੇ ਸੁਖਦੇਵ ਸਿੰਘ ਪੰਧੇਰ ਆਦਿ ਆਗੂਆਂ ਨੇ ਮਾਨਸਾ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਤੇ ਉਸ ਦੀ ਬਹਾਲੀ ਲਈ ਸੂਬੇ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ ਗਿਆ।
ਆਗੂਆਂ ਨੇ ਸੂਬਾ ਸਰਕਾਰ ਰੋਸ ਜਾਹਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀਆਂ ਅਨੇਕਾਂ ਸਮੱਸਿਆਵਾਂ ਤੇ ਮੰਗਾਂ ਵੱਲ ਉਚੇਚਾ ਧਿਆਨ ਦੇਣ ਦੀ ਬਜਾਏ ਉਲਟਾ ਭੀਖੀ ਬਲਾਕ ਨੂੰ ਤੋੜ ਕੇ ਲੋਕ ਵਿਰੋਧੀ ਫ਼ੈਸਲੇ ਕੀਤਾ ਗਿਆ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕੀਤਾ ਜਾਵੇਗਾ।
ਜ਼ਿਲ੍ਹਾ ਪਾਰਟੀ ਵੱਲੋਂ ਇਸ ਦੇ ਫੌਰੀ ਹੱਲ ਲਈ ਸੂਬੇ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਭੀਖੀ,ਕਰਮ ਸਿੰਘ ਬੀਰ ਖ਼ੁਰਦ,ਪੱਪੀ ਸਿੰਘ ਮੂਲਾ ਸਿੰਘ ਵਾਲਾ, ਹਰਪਾਲ ਸਿੰਘ ਬੱਪੀਆਣਾ, ਸੁਖਰਾਜ ਸਿੰਘ ਜੋਗਾ, ਆਦਿ ਆਗੂ ਹਾਜ਼ਰ ਸਨ।























