

ਮਾਨਸਾ, 04 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਸ਼ੂਆਂ ਲਈ ਹਰੇ ਚਾਰੇ ਦਾ ਤੀਜਾ ਟਰੱਕ ਅੱਜ ਮਾਨਸਾ ਤੋਂ ਚੇਅਰਮੈਨ ਮਾਰਕੀਟ ਕਮੇਟੀ, ਸ੍ਰ ਗੁਰਪ੍ਰੀਤ ਸਿੰਘ ਭੁੱਚਰ ਦੀ ਅਗਵਾਈ ਵਿਚ ਭੇਜਿਆ ਗਿਆ।
ਇਸ ਮੌਕੇ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਮਨੁੱਖਾਂ ਦੇ ਨਾਲ ਨਾਲ ਪਸ਼ੂਧੰਨ ਦੀ ਸੁਰੱਖਿਆ ਅਤੇ ਪਾਲਣ ਪੋਸ਼ਣ ਵੀ ਜ਼ਰੂਰੀ ਹੈ ਕਿਉਂਕਿ ਸਾਡਾ ਜੀਵਨ ਪਸ਼ੂਆਂ ‘ਤੇ ਬਹੁਤ ਨਿਰਭਰ ਕਰਦਾ ਹੈ। ਇਸ ਦੇ ਨਾਲ ਹੀ ਕਈ ਪਰਿਵਾਰਾਂ ਦਾ ਰੋਜ਼ਗਾਰ ਵੀ ਪਸ਼ੂਧੰਨ ‘ਤੇ ਨਿਰਭਰ ਕਰਦਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਹਿਯੋਗੀ ਸੱਜਣਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਪਸ਼ੂਆਂ ਲਈ ਹਰਾ ਚਾਰਾ ਭੇਜਿਆ ਜਾਵੇਗਾ। ਉਨ੍ਹਾਂ ਇਸ ਦੇ ਲਈ ਪ੍ਰਧਾਨ ਟਰੱਕ ਯੂਨੀਅਨ ਰਿੰਪੀ ਮਾਨਸ਼ਾਹੀਆ ਦਾ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਸ਼ਨ ਤੇ ਹੋਰ ਸਮੱਗਰੀ ਭੇਜਣ ਵਾਲਿਆਂ ਲਈ ਮੁਫ਼ਤ ਟਰੱਕ ਸੇਵਾ ਲਗਾਈ ਗਈ ਹੈ।
ਇਸ ਮੌਕੇ ਮਨਜੀਤ ਵੈਦ, ਬੱਬੂ ਅਤੇ ਹੋਰ ਸਹਿਯੋਗੀ ਸੱਜਣ ਮੌਜੂਦ ਸਨ।























