*ਮਾਨਸਾ ਦੇ ਦੋ ਸਵੈਇੱਛਕ ਖੂਨਦਾਨੀ ਰਾਜ ਪੱਧਰ ਤੇ ਹੋਣਗੇ ਸਨਮਾਨਿਤ*

0
77

ਮਾਨਸਾ, 28 ਸਤੰਬਰ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਲੰਬੇ ਸਮੇਂ ਤੋਂ ਖੂਨਦਾਨ ਲਹਿਰ ਦਾ ਹਿੱਸਾ ਬਣਕੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਦਿਆਂ ਖੁਦ 100 ਵਾਰ ਤੋਂ ਵੱਧ ਵਾਰ ਖੂਨਦਾਨ ਕਰਨ ਵਾਲੇ ਸਵੈਇੱਛਕ ਖੂਨਦਾਨੀ ਸੰਜੀਵ ਸਿੰਗਲਾ ਪਿੰਕਾ ਅਤੇ ਬਲਜੀਤ ਸ਼ਰਮਾਂ ਨੂੰ ਰਾਜ ਪੱਧਰੀ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਅਪੈਕਸ ਕਲੱਬ ਮਾਨਸਾ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਪੰਜਾਬ ਰਾਜ ਬਲੱਡ ਟਰਾਂਸਫਿਉਜਨ ਕੌਂਸਲ ਵਲੋਂ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਦਾ ਰਾਜ ਪੱਧਰੀ ਸਮਾਗਮ ਇੱਕ ਅਕਤੂਬਰ ਨੂੰ ਪਟਿਆਲਾ ਦੇ ਯੂ.ਕੇ.ਰਿਜੋਰਟ ਵਿਖੇ ਹੋ ਰਿਹਾ ਹੈ ਜਿਸ ਵਿੱਚ ਖੂਨਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਬਲੱਡ ਸੈਂਟਰਾਂ, ਸਮਾਜਸੇਵੀ ਸੰਸਥਾਵਾਂ ਅਤੇ ਸਵੈਇੱਛਕ ਖੂਨਦਾਨੀਆਂ ਦਾ ਸਨਮਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਮੇਂ ਮਾਨਸਾ ਸ਼ਹਿਰ ਦੇ 140 ਵਾਰ ਖੂਨਦਾਨ ਕਰਨ ਵਾਲੇ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਅਤੇ 134 ਵਾਰ ਖੂਨਦਾਨ ਕਰਨ ਵਾਲੇ ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਖੂਨਦਾਨੀਆਂ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਵਿੱਚ ਨੋਜਵਾਨ ਵਰਗ ਖੂਨਦਾਨ ਲਹਿਰ ਨਾਲ ਜੁੜਿਆ ਹੈ ਅਤੇ ਅਜਿਹੇ ਸਮਾਗਮ ਖੂਨਦਾਨ ਲਹਿਰ ਨੂੰ ਅੱਗੇ ਲਿਜਾਣ ਵਿੱਚ ਵੱਡੀ ਭੂਮਿਕਾ ਅਦਾ ਕਰਦੇ ਹਨ।ਇਸ ਪ੍ਰਾਪਤੀ ਲਈ ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ,ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਸਤਿਗੁਰੂ ਸੇਵਾ ਟਰਸੱਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ, ਅਪੈਕਸ ਕਲੱਬ ਦੇ ਕਮਲ ਗਰਗ,ਧੀਰਜ ਬਾਂਸਲ, ਸਤੀਸ਼ ਗਰਗ ਨੇ ਵਧਾਈ ਦਿੱਤੀ

LEAVE A REPLY

Please enter your comment!
Please enter your name here