

ਮਾਨਸਾ, 18 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : : ਮਾਨਸਾ ਦੇ ਸਾਰੇ ਪਿੰਡਾਂ ਨੂੰ ਜਲਦ ਹੀ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਧੀਨ 2.45 ਕਰੋੜ ਰੁਪਏ ਦੀ ਗਰਾਂਟ ਅਤੇ 14ਵੇਂ ਵਿੱਤ ਕਮਿਸ਼ਨ ਅਧੀਨ 9.66 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜਿਹੜੇ ਪਿੰਡਾਂ ਨੂੰ ਆਰ.ਡੀ.ਐਫ਼. ਗਰਾਂਟ ਦੀ ਪਹਿਲੀ ਕਿਸ਼ਤ ਵੀ ਨਹੀਂ ਮਿਲੀ, ਉਨ੍ਹਾਂ ਨੂੰ ਸਰਕਾਰ ਦੇ ਹੋਰ ਸਰੋਤਾਂ ਤੋਂ ਫੰਡ ਦਿੱਤੇ ਜਾਣਗੇ।
ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਬਿਕਰਮ ਮੋਫ਼ਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਨਰੇਗਾ ਤਹਿਤ ਅਦਾਇਗੀਆਂ ਵੀ ਜਲਦ ਜਾਰੀ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਲੱਭਣ ਲਈ ਸਰਕਾਰ ਸਖਤ ਕੋਸ਼ਿਸ਼ ਕਰ ਰਹੀ ਹੈ। ਇਸ ਤਹਿਤ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਦੋ ਗਊਸ਼ਾਲਾਵਾਂ ਬਣਾਈਆਂ ਜਾ ਰਹੀਆਂ ਹਨ ਜਿਸ ਵਿਚ 1 ਹਜ਼ਾਰ ਤੋਂ ਵੱਧ ਪਸ਼ੂ ਰੱਖੇ ਜਾ ਸਕਣਗੇ।
ਸਰਪੰਚਾਂ ਦੀਆਂ ਮੰਗਾਂ ਨੂੰ ਸਵੀਕਾਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪਿੰਡਾਂ ਵਿਚ ਪੰਚਾਇਤੀ ਜ਼ਮੀਨਾਂ ‘ਤੇ ਹੋ ਰਹੇ ਨਾਜਇਜ਼ ਕਬਜਿਆਂ ਦੀ ਇਕ ਸੂਚੀ ਤਿਆਰ ਕਰੇਗਾ ਜਿਸ ਵਿਚ ਇਸ ਸਬੰਧ ਵਿਚ ਲੰਬਿਤ ਪਏ ਅਦਾਲਤੀ ਕੇਸਾਂ ਦਾ ਵੀ ਜਿਕਰ ਕੀਤਾ ਜਾਵੇਗਾ। ਤਿਆਰ ਕੀਤੀਆਂ ਸੂਚੀਆਂ ਹਵਾਲੇ ਵਜੋਂ ਵਰਤੀਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਲਈ ਹਰ ਤਰਾਂ ਦੀ ਸਹਾਇਤਾ ਦਿੱਤੀ ਜਾ ਸਕੇ।
ਪਿੰਡਾਂ ਵਿਚ ਸਵੱਛਤਾ ਬਾਰੇ ਉਨ੍ਹਾ ਕਿਹਾ ਕਿ ਜਲਦੀ ਹੀ ਜ਼ਿਲ੍ਹੇ ਵਿਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਹਰ ਬਲਾਕ ਦੇ 5 ਪਿੰਡ ਚੁਣੇ ਜਾ ਰਹੇ ਹਨ ਜਿੱਥੇ ਨਵੇਂ ਮਾਡਲ ਤਹਿਤ ਸਫਾਈ ਸ਼ੁਰੂ ਕੀਤੀ ਜਾਵੇਗੀ। ਇਸ ਉਪਰੰਤ ਇਸ ਨੂੰ ਪੂਰੇ ਜ਼ਿਲ੍ਹੇ ਵਿਚ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਪੰਚਾਂ ਦੀਆਂ ਸਾਰੀਆਂ ਮੰਗਾਂ ਨੂੰ ਰਾਜ ਪੱਧਰ ‘ਤੇ ਸਰਕਾਰ ਕੋਲ ਭੇਜਿਆ ਜਾਵੇਗਾ।
ਇਸ ਮੌਕੇ ਪ੍ਰਧਾਨ ਯੂਥ ਕਾਂਗਰਸ ਸ੍ਰੀ ਚੁਸ਼ਪਿੰਦਰ ਸਿੰਘ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਝੁਨੀਰ ਸ੍ਰੀ ਗੁਰਵਿੰਦਰ ਸਿੰਘ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਸ੍ਰੀ ਜਸਵੀਰ ਸਿੰਘ ਅਲੀਸ਼ੇਰ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਨਸਾ ਸ੍ਰੀ ਜਗਦੀਪ ਸਿੰਘ, ਸ੍ਰੀ ਪੋਹਲੋਜੀਤ ਸਿੰਘ ਬਾਜੇਵਾਲਾ, ਸ੍ਰੀ ਅਵਤਾਰ ਸਿੰਘ ਮੱਤੀ, ਸ੍ਰੀ ਸੁਖਦੇਵ ਸਿੰਘ, ਸ੍ਰੀ ਅਮਰੀਕ ਸਿੰਘ, ਸ੍ਰੀ ਮੱਖਣ ਸਿੰਘ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਬਲਜੀਤ ਸ਼ਰਮਾ, ਸ੍ਰੀ ਭੋਲਾ ਸਿੰਘ ਸਮਾਓਂ, ਸ੍ਰੀ ਜਗਦੀਪ ਸਿੰਘ, ਸ੍ਰੀ ਸੁਖਵਿੰਦਰ ਕੌਰ ਮੱਤੀ, ਸ੍ਰੀ ਅਮਰਜੀਤ ਸਿੰਘ, ਸ੍ਰੀ ਮੱਖਣ ਸਿੰਘ, ਸ੍ਰੀ ਸੁਖਦੇਵ ਸਿੰਘ , ਸ੍ਰੀ ਕੰਵਲਜੀਤ ਸਿੰਘ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਰਾਜੂ ਸਿੰਘ, ਸ੍ਰੀ ਸਿਮਰਜੀਤ ਸਿੰਘ, ਸ੍ਰੀ ਜਗਸੀਰ ਸਿੰਘ, ਸ੍ਰੀ ਹਰਬੰਸ ਸਿੰਘ ਮੌਜੂਦ ਸਨ।























