*ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦਿਆਂ 19 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ,  225 ਸਿਗਨੇਚਰ ਕੈਪਸੂਲ ਬਰਾਮਦ*

0
19

ਮਾਨਸਾ, 06 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਆਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 06 ਮੁਕੱਦਮੇ ਦਰਜ ਕਰਦਿਆਂ 08 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 19 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ, 225 ਸਿਗਨੇਚਰ ਕੈਪਸੂਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਥਾਣਾ ਸਿਟੀ 2 ਮਾਨਸਾ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਦਿੱਤੇਵਾਲਾ ਪਾਸੋਂ ਗਸ਼ਤ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 54 ਮਿਤੀ 05.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।

ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗਮਦੂਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਖਿਆਲਾ ਕਲਾਂ ਪਾਸੋਂ ਗਸ਼ਤ ਦੌਰਾਨ 120 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਨੰਬਰ 74 ਮਿਤੀ 05.03.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ।

ਥਾਣਾ ਸਿਟੀ ਬੁਢਲਾਡਾ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਮਨੀ ਰਾਮ ਪੁੱਤਰ ਪੱਪੂ ਰਾਮ ਵਾਸੀ ਵਾਰਡ ਨੰਬਰ 11 ਬੁਢਲਾਡਾ ਪਾਸੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 39 ਮਿਤੀ 05.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।

ਥਾਣਾ ਭੀਖੀ ਦੀ ਪੁਲਿਸ ਟੀਮ ਨੇ ਜਸਵਿੰਦਰ ਕਿਰਨ ਪਤਨੀ ਸੰਦੀਪ ਸਿੰਘ ਵਾਸੀ ਮਲਕਪੁਰ ਖਿਆਲਾ ਪਾਸੋ ਗਸ਼ਤ ਦੌਰਾਨ 105 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਨੰਬਰ 57 ਮਿਤੀ 05.03.26 ਅ/ਧ 223 ਬੀ.ਐਨ.ਐਸ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ।

ਥਾਣਾ ਬੋਹਾ ਦੀ ਪੁਲਿਸ ਟੀਮ ਨੇ ਗੁਰਜੰਟ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਵਾਰਡ ਨੰਬਰ 08 ਬੋਹਾ, ਰੇਸਮ ਸਿੰਘ ਪੁੱਤਰ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨੰਬਰ 02 ਬੋਹਾ, ਮਨਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਫਤਿਹਪੁਰ ਪਾਸੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 40 ਮਿਤੀ 05.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।

ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਹਰਮਨ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਕੌੜੀਵਾੜਾ ਹਾਲ ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ 54 ਮਿਤੀ 05.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ।

LEAVE A REPLY

Please enter your comment!
Please enter your name here