

13 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੱੁਧ’ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 09 ਮੁਕਦੱਮੇ ਦਰਜ ਕਰਕੇ 10 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 12 ਗ੍ਰਾਮ ਹੈਰੋਇਨ,90 ਨਸ਼ੀਲੀਆਂ ਗੋਲੀਆਂ,480 ਲੀਟਰ ਲਾਹਣ,09 ਬੋਤਲਾਂ ਸਰਾਬ ਨਜਾਇਜ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ:-
- ਥਾਣਾ ਸਿਟੀ 1 ਮਾਨਸਾ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਹੈਪੀ ਕੁਮਾਰ ਪੁੱਤਰ ਰਾਮ ਚੰਦ ਵਾਸੀ ਪੁਰਾਣੀ ਸਬਜੀ ਮੰਡੀ ਮਾਨਸਾ ਪਾਸੋ ਦੋਰਾਨੇ ਗਸਤ 12 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 118 ਮਿਤੀ 11.10.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
- ਥਾਣਾ ਭੀਖੀ ਦੀ ਪੁਲਿਸ ਟੀਮ ਨੇ ਕੁਲਦੀਪ ਸਿੰਘ ਪੁੱਤਰ ਹਿੰਮਤ ਸਿੰਘ ਵਾਸੀ ਖੀਵਾ ਕਲਾਂ ਦਾ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 198 ਮਿਤੀ 12.10.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
- ਥਾਣਾ ਜੋਗਾ ਦੀ ਪੁਲਿਸ ਟੀਮ ਨੇ ਆਲਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਅਕਲੀਆਂ ਪਾਸੋ ਦੋਰਾਨੇ ਗਸਤ ਮੁਖਬਰੀ ਹੋਣ ਪਰ 100 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਨੰ. 125 ਮਿਤੀ 11.10.25 ਅ/ਧ 61 ਐਕਸਾਇਜ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰੜ੍ਹ ਪਾਸੋ ਦੋਰਾਨੇ ਗਸਤ ਮੁਖਬਰੀ ਹੋਣ ਪਰ 200 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਨੰ. 126 ਮਿਤੀ 12.10.25 ਅ/ਧ 61 ਐਕਸਾਇਜ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰੜ੍ਹ ਪਾਸੋ ਦੋਰਾਨੇ ਗਸਤ ਮੁਖਬਰੀ ਹੋਣ ਪਰ 80 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਨੰ. 127 ਮਿਤੀ 12.10.25 ਅ/ਧ 61 ਐਕਸਾਇਜ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ
- ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਗੁਰਮੀਤ ਸਿੰਘ ਪੁੱਤਰ ਗੁਰਜੰਟ ਸਿੰਘ, ਅਮਨਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀਆਨ ਦਾਤੇਵਾਸ ਪਾਸੋ ਦੌਰਾਨੇ ਗਸਤ 90 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 74 ਮਿਤੀ 12.10.25 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
- ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਸੰਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬਹਾਦਰਪੁਰ ਦਾ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 119 ਮਿਤੀ 12.10.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
- ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਸਰਬਨ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਸੰਘਾ ਪਾਸੋ ਦੋਰਾਨੇ ਗਸਤ 09 ਬੋਤਲਾਂ ਸਰਾਬ ਨਜਾਇਜ ਬ੍ਰਾਮਦ ਕਰਕੇ ਮੁਕਦੱਮਾ ਨੰ. 191 ਮਿਤੀ 12.10.25 ਅ/ਧ 61 ਐਕਸਾਇਜ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
- ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਕਰਮ ਸਿੰਘ ਪੁੱਤਰ ਰਾਜ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੰਮੇ ਖੁਰਦ ਪਾਸੋ ਦੋਰਾਨੇ ਗਸਤ 100 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਨੰ. 138 ਮਿਤੀ 12.10.25 ਅ/ਧ 61 ਐਕਸਾਇਜ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।























