

ਮਾਨਸਾ,11 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਆਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 08 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 27.50 ਗ੍ਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ ਸਮੇਤ ਮੋਟਰ ਸਾਇਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਜਸਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੁਲਾਣਾ ਪਾਸੋ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਸਮੇਤ ਮੋਟਰ ਸਾਇਕਲ ਬ੍ਰਾਮਦ ਕਰਕੇ ਮੁਕੱਦਮਾ ਨੰਬਰ 44 ਮਿਤੀ 10.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਦੀਪਕ ਸਿੰਘ ਪੁੱਤਰ ਬਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਬਛੋਆਣਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਾਉਣ ‘ਤੇ ਡੋਪ ਪਾਜ਼ੀਟਿਵ ਆਉਣ ‘ਤੇ ਮੁਕੱਦਮਾ ਨੰਬਰ. 23 ਮਿਤੀ 10.03.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਹੈ।
ਥਾਣਾ ਸਿਟੀ 2 ਮਾਨਸਾ ਵਿੱਚ ਸੀ.ਆਈ.ਏ ਦੀ ਪੁਲਿਸ ਟੀਮ ਨੇ ਬੰਟੀ ਪੁੱਤਰ ਮੇਘਰਾਜ ਵਾਸੀ ਵਾਰਡ ਨੰਬਰ. 12 ਮਾਨਸਾ ਪਾਸੋ ਗਸ਼ਤ ਦੌਰਾਨ 7.50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 59 ਮਿਤੀ 10.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਭੀਖੀ ਦੀ ਪੁਲਿਸ ਟੀਮ ਨੇ ਭੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਅਲੀਸ਼ੇਰ ਖੁਰਦ ਪਾਸੋ ਗਸ਼ਤ ਦੌਰਾਨ 08 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 61 ਮਿਤੀ 10.03.26 ਅ/ਧ 21 ਐਨ.ਡੀ.ਪੀ.ਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਲਾਡੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ 2 ਭੀਖੀ ਪਾਸੋ ਗਸ਼ਤ ਦੌਰਾਨ 5.50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 62 ਮਿਤੀ 10.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ।
ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਸਨੀ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਵਾਡਰ ਨੰਬਰ 05 ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ 59 ਮਿਤੀ 10.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਜਗਸੀਰ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਪਾਸੋ ਗਸ਼ਤ ਦੌਰਾਨ 50 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 36 ਮਿਤੀ 10.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਅਮਿਤ ਜਨਕ ਪੁੱਤਰ ਸੋਮਨਾਥ ਵਾਸੀ ਵਾਰਡ ਨੰਬਰ 03 ਬੁਢਲਾਡਾ ਪਾਸੋ ਗਸ਼ਤ ਦੌਰਾਨ 06.50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 44 ਮਿਤੀ 10.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।























