*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 52 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ, ਅਤੇ 2850 ਕੈਪਸੂਲ(ਸਿਗਨੇਚਰ) ਬਰਾਮਦ ਕੀਤੇ*

0
27

ਮਾਨਸਾ, 17 ਮਾਰਚ  (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ.ਦੇ ਅਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿੱਚ 03 ਮੁਕੱਦਮੇ ਦਰਜ ਕਰਕੇ 04 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 52 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਅਤੇ 2850 ਕੈਪਸੂਲ(ਸਿਗਨੇਚਰ) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ 1 ਮਾਨਸਾ ਵਿਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਪ੍ਰਿਤਪਾਲ ਸਿੰਘ ਪੁੱਤਰ ਸੱਤਪਾਲ ਸਿੰਘ ਪੁੱਤਰ ਪਰਾਗਦਾਸ ਵਾਸੀ ਨੇੜੇ ਚੁਗਲੀ ਘਰ ਵਾਰਡ ਨੰਬਰ 16 ਮਾਨਸਾ ਗਸ਼ਤ ਦੌਰਾਨ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇੇ ਮੁਕੱਦਮਾ ਨੰਬਰ 35 ਮਿਤੀ 16.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।

ਥਾਣਾ ਸਿਟੀ ਬੁਢਲਾਡਾ ਵਿਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਸੰਦੀਪ ਸਿੰਘ ਉਰਫ ਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਟੋਡਰਪੁਰ ਢਾਣੀ ਗਸ਼ਤ ਦੌਰਾਨ 37 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਬਰਾਮਦ ਕਰਕੇ ਮੁਕੱਦਮਾ ਨੰਬਰ 50 ਮਿਤੀ 16.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਸੰਜੂ ਕੁਮਾਰ ਪੁੱਤਰ ਰਫੂਲ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਵਾਰਡ ਨੰਬਰ 11 ਬੁਢਲਾਡਾ ਅਤੇ ਕੇਵਲ ਪੁੱਤਰ ਬੰਤ ਰਾਮ ਵਾਸੀ ਵਾਰਡ ਨੰਬਰ 11 ਬੁਢਲਾਡਾ ਗਸ਼ਤ ਦੌਰਾਨ 2850 ਕੈਪਸੂਲ (ਸਿਗਨੇਚਰ) ਮੁਕੱਦਮਾ ਨੰਬਰ 51 ਮਿਤੀ 16.03.26 ਅ/ਧ 223 ਬੀ.ਐਨ.ਐਸ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।

LEAVE A REPLY

Please enter your comment!
Please enter your name here