*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ ਤਿੰਨ ਕਿਲੋ ਗ੍ਰਾਮ ਅਫੀਮ ਅਤੇ 5000/- ਰੁਪਏ*

0
175

ਮਾਨਸਾ 27-05-25 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ
ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ
ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ
ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’
ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 2 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ ਤਿੰਨ ਕਿਲੋ ਗ੍ਰਾਮ ਅਫੀਮ ਅਤ ੇ
5000/- ਰੁਪਏ ਡਰੱਗ ਮਨੀ ਸਮੇਤ ਇੱਕ ਮੋਟਰਸਾਇਕਲ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਜਿਸਤੇ ਮਾਨਯੋਗ ਸ੍ਰੀ ਮਨਮੋਹਨ ਸਿੰਘ ਅੋਲਖ ਐਸ.ਪੀ.(ਇੰਨਵੈ) ਮਾਨਸਾ ਜੀ ਵੱਲੋ ਜਾਣਕਾਰੀ ਦਿੰਦੇ
ਹੋਏ ਦ ੱਸਿਆ ਗਿਆ ਕਿ ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ ਫਭੀ (ਂਧਫਸ਼ ਅਚਟ) ਮਾਨਸਾ ਦੀ ਦੇਖ ਰੇਖ ਹੇਠ ਥਾਣੇ: ਬਲਕੋਰ
ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ ਮਿਤੀ 26-05-2025 ਨੂੰ ਸੀ.ਸਿ ਜਸਵੰਤ ਸਿੰਘ
(ਸੀ.ਆਈ.ਏ ਸਟਾਫ ਮਾਨਸਾ) ਨੇ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾ ਤੇ ਸ਼ੱਕੀ ਵਹੀਕਲ ਦੀ ਚੈਕਿੰਗ ਸਬੰਧੀ ਦੌਰਾਨੇ
ਗਸਤ ਭੀਖੀ ਤੋ ਬੁਢਲਾਡਾ ਮੇਨ ਰੋਡ ਬੱਸ ਸਟੈਡ ਬੋੜਾਵਾਲ ਪਾਸੋਂ ਮੋਟਰਸਾਇਕਲ ਨੰਬਰੀ ਫਭ 31 ੰ 1409 ਪਰ ਸਵਾਰ
ਬੁਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਸੂਰਤਾ ਸਿੰਘ ਵਾਸੀ ਬੋੜਾਵਾਲ ਅਤੇ ਹਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ
ਬੀਰੋਕੇ ਕਲਾਂ ਨੂੰ ਸੱਕ ਦੇ ਅਧਾਰ ਪਰ ਰੋਕਕੇ ਮੌਕਾ ਪਰ ਰੈਗੂਲਰ ਤਫਤੀਸੀ ਭੇਜਣ ਲਈ ਸੀ.ਆਈ.ਏ ਸਟਾਫ ਮਾਨਸਾ ਨੂੰ
ਜਾਣੂੰ ਕਰਵਾਇਆ ਜਿਸ ਤੇ ਲੇਡੀ.ਸ:ਥ ਸਵਰਨ ਕੌਰ ਸਮੇਤ ਪੁਲਿਸ ਪਾਰਟੀ ਦੇ ਮੌਕਾ ਪਰ ਪੁੱਜ ਕੇ ਸ੍ਰੀ ਪ੍ਰਿਤਪਾਲ ਸਿੰਘ
ਡੀ.ਐਸ.ਪੀ ਫਭੀ (ਂਧਫਸ਼ ਅਚਟ) ਮਾਨਸਾ ਜੀ ਦੀ ਹਾਜਰੀ ਵਿੱਚ ਉਨ੍ਹਾਂ ਦੀ ਹਦਾਇਤ ਮੁਤਾਬਿਕ ਬੁਲਵਿੰਦਰ ਸਿੰਘ ਉਰਫ
ਕਾਲਾ ਅਤੇ ਹਰਜੀਤ ਸਿੰਘ ਦੇ ਕਾਬਜਾ ਵਿੱਚਲੇ ਲਿਫਾਫੇ ਵਿੱਚੋ 3 ਕਿਲੋ ਗ੍ਰਾਮ ਅਫੀਮ, 5000/- ਰੁਪਏ ਡਰੱਗ ਮਨੀ
ਬ੍ਰਾਮਦ ਕਰਵਾਕੇ ਮੁਕੱਦਮਾ ਨੰਬਰ 105 ਮਿਤੀ 26.05.2025 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ
ਵਿੱਚ ਦਰਜ ਕੀਤਾ ਗਿਆ।

ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ
ਕਿ ਗ੍ਰਿਫਤਾਰ ਵਿਅਕਤੀਆ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ
ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਕਰਕੇ ਇੰਨ੍ਹਾ ਦੇ ਬੈਕਵਾਰਡ ਅਤੇ ਫਾਰਵਰਡ ਲਿੰਕਾ ਪਤਾ ਕਰਕੇ ਅਗਲੀ
ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

LEAVE A REPLY

Please enter your comment!
Please enter your name here