*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 3 ਵਿਅਕਤੀਆ ਨੂੰ ਕਾਬੂ ਕਰਕੇ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੂਪੈ ਡਰੱਗ ਮਨੀ ਬ੍ਰਾਮਦ ਕੀਤੀ*

0
267

ਮਿਤੀ 09-06-2025 (ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’
ਕਾਰਵਾਈ ਕਰਦੇ ਹੋਏ 3 ਵਿਅਕਤੀਆ ਨੂੰ ਕਾਬੂ ਕਰਕੇ ੳ ੁਨ੍ਹਾ ਪਾਸੋ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਮਾਨਸਾ ਦੇ ਦੇਖ ਰੇਖ ਹੇਠ ਇੰਸ: ਕਮਲਜੀਤ ਸਿੰਘ ਇੰਚਰਾਜ ਐਟੀਨਾਰੋਟਿਕ ਸੈੱਲ ਮਾਨਸਾ ਦੀ ਅਗਵਾਈ ਵਿੱਚ ਮਿਤੀ 08-06- 2025 ਨੂੰ ਐਸ.ਆਈ ਬਲਦੇਵ ਸਿੰਘ ਐਟੀਨਾਰੋਟਿਕ ਸੈੱਲ ਮਾਨਸਾ ਵੱਲੋ ਸਮੇਤ ਸਾਥੀਆ ਦੇ ਦੋਰਾਨੇ ਗਸਤ ਇਤਲਾਹ ਮਿਲਣ ਪਰ ਕੁਲਵਿੰਦਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਭਪਲਾ ਵਾਸੀ ਰਾਧਰਕਾ ਮੁਹੱਲਾ ਮਾਨਸਾ ਦੇ ਘਰ ਰੇਡ ਕਰਕੇ ਕੁਲਵਿੰਦਰਜੀਤ ਸਿੰਘ ਉਕਤ ਦੇ ਸਮੇਤ ਜਸਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ,ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 16 ਮਾਨਸਾ ਨੂੰ ਕਾਬੂ ਕੀਤਾ।ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਮਾਨਸਾ ਦੀ ਹਾਜਰੀ ਵਿੱਚ ਕੁਲਵਿੰਦਰਜੀਤ ਸਿੰਘ ਵਗੈਰਾ ਉਕਤਾਨ ਦੇ ਕਬਜਾ ਵਿਚਲੇ ਬੈੱਗ ਵਿੱਚੋ 505 ਗ੍ਰਮਾ ਹੈਰੋਇਨ ਸਮੇਤ 1 ਲੱਖ 40 ਹਜਾਰ ਰੂਪੈ ਦੀ ਡਰੱਗ ਮਨੀ ਬ੍ਰਾਮਦ ਕਰਕੇ ਮੁ.ਨੰ 82 ਮਿਤੀ 08.06.2025 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਵਿੱਚ ਦਰਜ ਕੀਤਾ ਗਿਆ।

ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਕਰਕੇ ਇੰਨ੍ਹਾ ਦੇ ਬੈਕਵਾਰਡ ਅਤੇ ਫਾਰਵਰਡ ਲਿੰਕਾ ਪਤਾ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

LEAVE A REPLY

Please enter your comment!
Please enter your name here