*ਮਾਨਸਾ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 16 ਅਪ੍ਰੈਲ ਨੂੰ*

0
112

ਮਾਨਸਾ, 15 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਅਪ੍ਰੈਲ 2025 ਦਿਨ ਬੁੱਧਵਾਰ ਨੂੰ ‘ਮੁਥੂਟ ਮਾਈਕਰੋਫਿਨ ਲਿਮਟਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

        ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਯੋਗਤਾ ਦਾ ਵੇਰਵਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000 ਰੁਪੲ ਸਮੇਤ ਪੈਟਰੋਲ ਅਤੇ ਪ੍ਰੋਤਸਾਹਨ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 50 ਹੈ।  ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 77348,77749, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here