ਮਾਨਸਾ ਵਿਖੇ ਡੀ.ਸੀ ਅਪਨੀਤ ਰਿਆਤ ਨੇ ਨਿਭਾਈ ਕੌਮੀ ਝੰਡਾ ਲਹਿਰਾਉਣ ਦੀ ਰਸਮ

0
166


ਮਾਨਸਾ, 15 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਵਸ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ, ਜਿਸ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਇਨ੍ਹਾਂ ਸ਼ਹੀਦਾਂ ਨੂੰ ਸਾਡਾ ਨਮਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਮਾਜ ਦੇ ਹਰੇਕ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿੱਥੇ ਸਰਬੱਤ ਸਿਹਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਹੀ ਪਾਣੀ ਅਤੇ ਕੂੜੇ ਦੀ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।


          ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਬਿਜਲੀ, ਸਨਅਤ, ਨਾਗਰਿਕ ਸੇਵਾਵਾਂ ਅਤੇ ਵੀ.ਆਈ.ਪੀ. ਕਲਚਰ ਖਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਵਿਆਪਕ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ ਜਿਸ ਦੇ ਨਤੀਜੇ ਅੱਜ ਤੁਹਾਡੇ ਸਾਹਮਣੇ ਹਨ।  ਨਸ਼ਿਆਂ ਤੇ ਕਾਬੂ ਕਰਨ ਲਈ ਇਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। 13 ਹਜ਼ਾਰ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਨਸ਼ਾ ਯੁਕਤ ਸਮੱਗਰੀ ਫੜ੍ਹੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੇ ਯੌਧਿਆਂ, ਸੂਰਬੀਰਾਂ ਦੇ ਬਲਿਦਾਨਾਂ ਸਦਕਾ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖੀਏ ਅਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਬਣਾਈ ਰੱਖੀਏ। ਇਸ ਤੋਂ ਇਲਾਵਾ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਈਏ।  
ਇਸ ਮੌਕੇ ਐਸ.ਐਸ.ਪੀ. ਸ਼੍ਰੀ ਨਰਿੰਦਰ ਭਾਰਗਵ ਦੀ ਰਹਿਨੁਮਾਈ ਹੇਠ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਗੁਰਮੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨ੍ਹਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ. ਅਤੇ ਡੰਬਲ ਲੇਜ਼ੀਅਮ ਸ਼ੋਅ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਆਜ਼ਾਦੀ ਘੁਲਾਟੀਆਂ ਦੇ ਨਾਲ-ਨਾਲ ਜੰਗੀ ਵਿਧਵਾਵਾਂ ਨੂੰ ਵੀ

ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਅਤੇ ਸਰਕਾਰੀ ਅਦਾਰਿਆਂ ਵਿਚ ਅਹਿਮ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਸ਼ੇਸ਼ ਨਾਮਣਾ ਖੱਟਣ ਵਾਲੀਆਂ ਸਖਸੀਅਤਾਂ ਨੂੰ ਪ੍ਰਸ਼ੰਸ਼ਾ ਪੱਤਰਾਂ ਦੀ ਵੰਡ ਕੀਤੀ ਗਈ । ਉਨ੍ਹਾਂ ਲੋੜਵੰਦ ਔਰਤਾਂ ਨੂੰ 23 ਸਿਲਾਈ ਮਸ਼ੀਨਾਂ ਅਤੇ ਅਪਾਹਿਜ ਵਿਅਕਤੀਆਂ ਨੂੰ 23 ਟਰਾਈ ਸਾਈਕਲਾਂ ਦੀ ਵੀ ਵੰਡ ਕੀਤੀ। ਸਮਾਗਮ ਦੌਰਾਨ ਉਨ੍ਹਾਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਤਾਰੀਆਂ ਨੂੰ ਵੱਖ-ਵੱਖ-ਸਕੀਮਾਂ ਤਹਿਤ ਮੰਨਜੂਰੀ ਪੱਤਰਾਂ ਦੀ ਵੰਡ ਕੀਤੀ ਅਤੇ ਕਿਸਾਨਾਂ ਨੂੰ ਕਰਜਾ ਮੁਕਤੀ ਪ੍ਰਮਾਣ ਪੱਤਰ ਵੀ ਸੌਂਪੇ। ਇਸ ਤੋਂ ਇਲਾਵਾ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਆਫ਼ਰ ਲੈਟਰ ਵੰਡੇ ਗਏ ਅਤੇ ਨਗਰ ਕੌਂਸਲ ਦੁਆਰਾ ਕੱਢੀ 3 ਡੀ ਪ੍ਰੋਜੈਕਟ ਅਤੇ ਮਗਨਰੇਗਾ ਦੁਆਰਾ ਕੱਢੀ ਜਲ ਸ਼ਕਤੀ ਅਭਿਆਨ ਨੂੰ ਦਰਸਾਉਂਦੀ ਝਾਂਕੀ ਨੂੰ ਬੈਸਟ ਝਾਂਕੀ ਐਲਾਨਿਆ ਗਿਆ। 
ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮੈਡਮ ਮਨਦੀਪ ਪੰਨੂ, ਐਸ.ਐਸ.ਪੀ. ਸ਼੍ਰੀ ਨਰਿੰਦਰ ਭਾਰਗ

ਵ, ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜ਼ਰ ਸਿੰਘ ਮਾਨਸ਼ਾਹੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਡਾ. ਮੰਜੂ ਬਾਂਸਲ , ਕਾਂਗਰਸੀ ਲੀਡਰ ਸ੍ਰੀ ਬਿਕਰਮ ਮੋਫ਼ਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ। 

LEAVE A REPLY

Please enter your comment!
Please enter your name here